01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਚੋਰੀ ਕਰਨ ਦੇ ਦੋਸ਼ ਹੇਠ ਚਾਰ ਮੁਲਜ਼ਮ ਗ੍ਰਿਫ਼ਤਾਰ

ਯਮੁਨਾਨਗਰ, 31 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵਿਸ਼ੇਸ਼ ਸਟਾਫ-ਕਮ-ਐਂਟੀ-ਨਾਰਕੋਟਿਕਸ ਸੈੱਲ-2 ਟੀਮ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਚੋਰੀ ਕਰਨ ਦੇ ਦੋਸ਼ ਹੇਠ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ।

ਅਜੀਤ ਡੈਸਕ 01-11-2026
ਯਮੁਨਾਨਗਰ, 31 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵਿਸ਼ੇਸ਼ ਸਟਾਫ-ਕਮ-ਐਂਟੀ-ਨਾਰਕੋਟਿਕਸ ਸੈੱਲ-2 ਟੀਮ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਚੋਰੀ ਕਰਨ ਦੇ ਦੋਸ਼ ਹੇਠ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਵਿਸ਼ੇਸ਼ ਸਟਾਫ-ਕਮ-ਐਂਟੀ-ਨਾਰਕੋਟਿਕਸ ਸੈੱਲ-2 ਟੀਮ ਦੇ ਇੰਚਾਰਜ ਰਮਨ ਚੰਦੇਲ ਨੇ ਦੱਸਿਆ ਕਿ 8 ਅਕਤੂਬਰ ਨੂੰ ਸੈਕਟਰ-17 ਹੁੱਡਾ ਦੇ ਰਹਿਣ ਵਾਲੇ ਇਕ ਵਕੀਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਉਸ ਦੀ ਕਾਰ ਉਸ ਦੇ ਘਰ ਦੇ ਸਾਹਮਣੇ ਖੜ੍ਹੀ ਸੀ ਅਤੇ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਅੰਦਰੋਂ ਕਾਰ ਦੇ ਦਸਤਾਵੇਜ਼ ਅਤੇ ਨਕਦੀ ਚੋਰੀ ਕਰ ਲਈ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਟੀਮ ਬਣਾਈ, ਜਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਕਰਨ ‘ਤੇ ਮੁਲਜ਼ਮਾਂ ਦੀ ਪਛਾਣ ਮਿਥੁਨ ਉਰਫ਼ ਗੋਲਾ ਪੁੱਤਰ ਸ੍ਰੀਕਾਂਤ ਤੇ ਜਿਤੇਂਦਰ ਉਰਫ਼ ਜੀਤੂ ਪੁੱਤਰ ਮੋਹਨ ਲਾਲ ਦੋਵੇਂ ਵਾਸੀਆਨ ਦੁਰਗਾ ਗਾਰਡਨ ਜਗਾਧਰੀ ਵਜੋਂ ਹੋਈ। ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਕੀਤੇ ਦਸਤਾਵੇਜ਼ ਤੇ ਪੈਸੇ ਵੀ ਬਰਾਮਦ ਕਰ ਲਏ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਾਰਾਂ ਦੀ ਸ਼ੀਸ਼ੇ ਤੋੜ ਕੇ ਪੈਸੇ ਚੋਰੀ ਕਰਨ ਦੇ ਤਿੰਨ ਹੋਰ ਮਾਮਲਿਆਂ ਦਾ ਖੁਲਾਸਾ ਵੀ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਇੰਚਾਰਜ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ‘ਤੇ ਪਹਿਲਾਂ ਹੀ ਅੱਧਾ ਦਰਜਨ ਚੋਰੀ ਦੇ ਮਾਮਲੇ ਦਰਜ ਹਨ, ਜੋ ਕਿ ਅਦਾਲਤ ‘ਚ ਵਿਚਾਰ ਅਧੀਨ ਹਨ। ਇਸੇ ਦੌਰਾਨ ਇੰਚਾਰਜ ਰਮਨ ਚੰਦੇਲ ਨੇ ਦੱਸਿਆ ਕਿ ਇਕ ਹੋਰ ਮਾਮਲੇ ‘ਚ ਸੈਕਟਰ 17 ਹੁੱਡਾ ਦੇ ਵਸਨੀਕ ਹਾਰਦਿਕ ਲੂਥਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਮਾਣਕਪੁਰ ‘ਚ ਉਸ ਦੀ ਫੈਕਟਰੀ ਹੈ। ਬੀਤੀ 11 ਅਕਤੂਬਰ ਨੂੰ ਜਦੋਂ ਉਹ ਆਪਣੀ ਫੈਕਟਰੀ ਵਿਖੇ ਗਿਆ ਤਾਂ ਉਸ ਨੇ ਦੇਖਿਆ ਕਿ ਗੇਟ ਨੂੰ ਲੱਗੇ ਤਾਲੇ ਟੁੱਟੇ ਹੋਏ ਸਨ ਤੇ ਅੰਦਰੋਂ ਕਾਫ਼ੀ ਸਾਮਾਨ ਗਾਇਬ ਸੀ। ਪੁਲਿਸ ਨੇ ਇਸ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਟੀਮ ਗਠਿਤ ਕੀਤੀ, ਜਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਦੋ ਸ਼ੱਕੀਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਕਰਨ ‘ਤੇ ਮੁਲਜ਼ਮਾਂ ਦੀ ਪਛਾਣ ਪ੍ਰਿੰਸ ਸਿੱਬਲ ਉਰਫ਼ ਬਾਬਾ ਪੁੱਤਰ ਪਵਨ ਕੁਮਾਰ ਵਾਸੀ ਗਡਰੀਆ ਮੁਹੱਲਾ ਵਿਆਸਪੁਰ ਅਤੇ ਮੁਕੇਸ਼ ਕੁਮਾਰ ਉਰਫ਼ ਰਾਹੁਲ, ਪੁੱਤਰ ਨਰੇਸ਼ ਕੁਮਾਰ ਵਾਸੀ ਪਿੰਡ ਮਾਣਕਪੁਰ ਵਜੋਂ ਹੋਈ। ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਫੈਕਟਰੀ ‘ਚੋਂ ਚੋਰੀ ਹੋਇਆ ਸਾਮਾਨ ਵੀ ਬਰਾਮਦ ਕਰ ਲਿਆ ਗਿਆ। ਇਸ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਅੜੈਂ ਅੜੈਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।