ਜਲਾਲਾਬਾਦ ’ਚ ਵਿਕਾਸ ਕਾਰਜ ਲਗਾਤਾਰ ਹੁੰਦੇ ਰਹਿਣਗੇ- ਵਿਧਾਇਕ ਗੋਲਡੀ ਕੰਬੋਜ
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ ’ਤੇ ਮੌਜੂਦਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਖ਼ਾਸ ਕਰਕੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦੂਜੀ ਵਾਰ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਇਕ ਵੱਡਾ ਮਾਣ ਤੇ ਜ਼ਿੰਮੇਵਾਰੀ ਹੈ, ਜਿਸ ’ਤੇ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਤੇ ਸਮਰਪਣ ਨਾਲ ਖਰੇ ਉੱਤਰਨਗੇ।
ਵ
ਵਿਧਾਇਕ ਜਗਦੀਪ ਕੰਬੋਜ ਗੋਲਡੀ
02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ ’ਤੇ ਮੌਜੂਦਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਖ਼ਾਸ ਕਰਕੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦੂਜੀ ਵਾਰ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਇਕ ਵੱਡਾ ਮਾਣ ਤੇ ਜ਼ਿੰਮੇਵਾਰੀ ਹੈ, ਜਿਸ ’ਤੇ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਤੇ ਸਮਰਪਣ ਨਾਲ ਖਰੇ ਉੱਤਰਨਗੇ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਚਲਾਏ ਗਏ ਹਨ। ਬੱਘੇ ਕੇ ਮੋੜ ਤੋਂ ਅਮੀਰ ਖ਼ਾਸ ਤੱਕ ਸ਼ਹੀਦ ਊਧਮ ਸਿੰਘ ਮਾਰਗ ਦਾ ਨਿਰਮਾਣ ਚੱਲ ਰਿਹਾ ਹੈ। ਇਸ ਤੋਂ ਇਲਾਵਾ ਸਾਫ਼ ਪੀਣ ਵਾਲੇ ਪਾਣੀ ਲਈ ਵਾਟਰ ਟਰੀਟਮੈਂਟ ਪਲਾਂਟ, 43 ਕਰੋੜ ਰੁਪਏ ਦੀ ਲਾਗਤ ਵਾਲਾ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ, 25.89 ਕਰੋੜ ਦੀ ਲਾਗਤ ਨਾਲ ਤਰੋਬੜੀ ਮਾਈਨਰ ਤੇ 1.25 ਕਰੋੜ ਰੁਪਏ ਨਾਲ ਰੋੜਾਂਵਾਲੀ ਮਾਈਨਰ ਦਾ ਨਿਰਮਾਣ ਮੁਕੰਮਲ ਕਰਵਾਇਆ ਗਿਆ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ’ਚ ਵੀ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਇਸੇ ਰਫ਼ਤਾਰ ਨਾਲ ਜਾਰੀ ਰਹੇਗਾ ਤੇ ਜਲਾਲਾਬਾਦ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।