02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਗੂਹਲਾ ਚੀਕਾ, 1 ਨਵੰਬਰ (ਓ. ਪੀ.

ਅਜੀਤ ਡੈਸਕ 02-11-2026
ਗੂਹਲਾ ਚੀਕਾ, 1 ਨਵੰਬਰ (ਓ.ਪੀ. ਸੈਣੀ)-ਹਰ ਸਾਲ ਦੀ ਤਰ੍ਹਾਂ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦ ਮਾਰਗ, ਮੇਨ ਚੌਕ ਚੀਕਾ ਵਿਖੇ, ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਅੱਜ ਤੋਂ ਪ੍ਰਭਾਤ ਫੇਰੀ ਸ਼ੁਰੂ ਹੋ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਕਮੇਟੀ ਦੇ ਮੁਖੀ ਹੁਸ਼ਿਆਰ ਸਿੰਘ ਜੰਮੂ ਨੇ ਦੱਸਿਆ ਕਿ ਸਾਰੀਆਂ ਪ੍ਰਭਾਤ ਫੇਰੀਆਂ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲੀ ਪ੍ਰਭਾਤ ਫੇਰੀ ਦਾ ਅੱਜ ਗੁਰਦੁਆਰਾ ਸਾਹਿਬ, ਮੇਨ ਚੌਂਕ ਚੀਕਾ ਵਿਖੇ ਸੰਗਤ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 21 ਪ੍ਰਭਾਤ ਫੇਰੀਆਂ ਹੋਣਗੀਆਂ। ਅੰਤਿਮ ਪ੍ਰਭਾਤ ਫੇਰੀ 21 ਨਵੰਬਰ ਨੂੰ ਸਮਾਪਤ ਹੋਵੇਗੀ। 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਣਗੇ ਅਤੇ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵੇਗਾ। ਇਸ ਮੌਕੇ ਦੀਵਾਨ ਸਜਾਇਆ ਜਾਵੇਗਾ। ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਦੀ ਮਹਿਮਾ ਨੂੰ ਉਜਾਗਰ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਭਾਤ ਫੇਰੀ ਨੂੰ ਲੈ ਕੇ ਸੰਗਤਾਂ ਵਿਚ ਅਥਾਹ ਖੁਸ਼ੀ ਅਤੇ ਉਤਸ਼ਾਹ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਮੁਖੀ ਹੁਸ਼ਿਆਰ ਸਿੰਘ ਉਰਫ਼ ਹੁਸ਼ਿਆਰਾ, ਕੈਸ਼ੀਅਰ ਮਾਸਟਰ ਲਖਵਿੰਦਰ ਸਿੰਘ, ਦਲੀਪ ਸਿੰਘ ਮਠਾੜੂ, ਮਾਸਟਰ ਹੀਰਾ ਸਿੰਘ, ਮਨਜੀਤ ਸਿੰਘ ਹਾਂਡਾ, ਬਲਵਿੰਦਰ ਸਿੰਘ ਮਲਹੋਤਰਾ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਮੌਜੂਦ ਸਨ।
ਪਿਛਲੀ ਖ਼ਬਰ ਸੀ.ਆਈ.ਏ. ਕਲਾਇਤ ਪੁਲਿਸ ਨੇ 7.57 ਗ੍ਰਾਮ ਹੈਰੋਇਨ (ਚਿੱਟਾ) ਸਣੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਨਾਗਰ ਸਪੋਰਟਸ ਅਕੈਡਮੀ ਨੇ ਹਰਿਆਣਾ ਦਿਵਸ ਮੌਕੇ ਨਸ਼ਿਆਂ ਵਿਰੁੱਧ ਤਿਰੰਗਾ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।