ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਰਤੀਆ, 3 ਨਵੰਬਰ (ਬੇਅੰਤ ਕੌਰ ਮੰਡੇਰ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ।
ਅਜੀਤ ਡੈਸਕ
04-11-2026