06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬੀ ਹੈਲਪਲਾਈਨ ਦੇ ਅਹੁਦੇਦਾਰਾਂ ਨੇ ਮੈਡਮ ਪਰਮਿੰਦਰ ਕੌਰ ਦੇ ਯਤਨਾਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ , 4 ਨਵੰਬਰ ( ਡਾ . ਬਲਵਿੰਦਰ ਸਿੰਘ ਸੋਢੀ )- ਦਿਲੀ ਦੇ ਵਿਚ ਸਾਲ 2005 ਤੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਸਰਗਰਮ ਸੰਸਥਾ ਪੰਜਾਬੀ ਹੈਲਪ ਲਾਈਨ ਦੇ ਅਹੁਦੇਦਾਰਾਂ , ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ , ਜਨਰਲ ਸਕੱਤਰ ਸੁਨੀਤ ਕੁਮਾਰ ਬੇਦੀ ਅਤੇ ਕੁਲਦੀਪ ਸਿੰਘ ਵਲੋਂ ਆਲ ਇੰਡੀਆ ਰੇਡੀਓ ਦਿੱਲੀ ਕੇਂਦਰ ਦੇ ਪੰਜਾਬੀ ਸੈਸ਼ਨ ਪ੍ਰਸਾਰਿਤ ਪ੍ਰੋਗਰਾਮ ‘ ਮਿੱਟੀ ਦੀ ਮਹਿਕ ’ ਦੀ ਇੰਚਾਰਜ ਪਰਮਿੰਦਰ ਕੌਰ ਨੂੰ ਈ - ਪੇਪਰ ਸੰਦੇਸ਼ ਦੀ ਕਾਪੀ ਭੇਟ ਕੀਤੀ ਗਈ ।

ਅਜੀਤ ਡੈਸਕ 05-11-2026
ਨਵੀਂ ਦਿੱਲੀ , 4 ਨਵੰਬਰ ( ਡਾ . ਬਲਵਿੰਦਰ ਸਿੰਘ ਸੋਢੀ )- ਦਿਲੀ ਦੇ ਵਿਚ ਸਾਲ 2005 ਤੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਸਰਗਰਮ ਸੰਸਥਾ ਪੰਜਾਬੀ ਹੈਲਪ ਲਾਈਨ ਦੇ ਅਹੁਦੇਦਾਰਾਂ , ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ , ਜਨਰਲ ਸਕੱਤਰ ਸੁਨੀਤ ਕੁਮਾਰ ਬੇਦੀ ਅਤੇ ਕੁਲਦੀਪ ਸਿੰਘ ਵਲੋਂ ਆਲ ਇੰਡੀਆ ਰੇਡੀਓ ਦਿੱਲੀ ਕੇਂਦਰ ਦੇ ਪੰਜਾਬੀ ਸੈਸ਼ਨ ਪ੍ਰਸਾਰਿਤ ਪ੍ਰੋਗਰਾਮ ‘ ਮਿੱਟੀ ਦੀ ਮਹਿਕ ’ ਦੀ ਇੰਚਾਰਜ ਪਰਮਿੰਦਰ ਕੌਰ ਨੂੰ ਈ - ਪੇਪਰ ਸੰਦੇਸ਼ ਦੀ ਕਾਪੀ ਭੇਟ ਕੀਤੀ ਗਈ । ਮੈਡਮ ਪਰਮਿੰਦਰ ਕੌਰ ਨੇ ਈ - ਪੇਪਰ ਸੰਦੇਸ਼ ਦੀ ਦਿੱਖ , ਸਾਹਿਤਕ ਸਮੱਗਰੀ ਅਤੇ ਪੰਜਾਬੀ ਭਾਸ਼ਾ ਦੀਆਂ ਗਤੀਵਿਧੀਆਂ ਨੂੰ ਵੇਖਦੇ ਹੋਏ ਪੰਜਾਬੀ ਹੈਲਪ ਲਾਈਨ ਦੇ ਦੁਆਰਾ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜੇਕਰ ਪੰਜਾਬੀ ਦੀਆਂ ਸੰਸਥਾਵਾਂ ਅਜਿਹੇ ਯਤਨ ਕਰਨ ਤਾਂ ਪੰਜਾਬੀ ਭਾਸ਼ਾ ਦਾ ਹੋਰ ਵੀ ਪ੍ਰਚਾਰ ਹੋ ਸਕਦਾ ਹੇ । ਉਨ੍ਹਾਂ ਨੇ ਸਾਹਿਤਕਾਰਾਂ ਨੂੰ ਇਸ ਈ - ਪੇਪਰ ਦੇ ਲਾਲ ਜੁੜਨ ਦੀ ਅਪਲ ਕੀਤੀ । ਉਨ੍ਹਾਂ ਇਹ ਵੀ ਦੱਸਿਆ ਕਿ ‘ ਮਿੱਟੀ ਦੀ ਮਹਿਕ ’ ਦੇ ਪ੍ਰੋਗਰਾਮਾਂ ਦੇ ਨਾਲ ਅਨੇਕ ਪੰਜਾਬੀ ਪ੍ਰੇਮੀ ਜੁੜ ਸਕਦੇ ਹਨ । ਪੰਜਾਬੀ ਹੈਲਪ ਲਾਈਨ ਦੇ ਅਹੁਦੇਦਾਰਾਂ ਨੇ ਮੈਡਮ ਪਰਮਿੰਦਰ ਕੌਰ ਦੇ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕੀਤੀ ।
ਪਿਛਲੀ ਖ਼ਬਰ ਮਾਤਾ ਸੁੰਦਰੀ ਕਾਲਜ ਵਿਖੇ ਭਾਰਤ-ਦੱਖਣੀ ਕੋਰੀਆ ਸੰਬੰਧਾਂ ਬਾਰੇ ਅੰਤਰਰਾਸ਼ਟਰੀ ਸੈਮੀਨਾਰ ਕਰਾਇਆ ਅਗਲੀ ਖ਼ਬਰ ਕਾਲਕਾ ਵਲੋਂ ਬਿਰਧ ਆਸ਼ਰਮ ਵਿਖੇ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਅਮਰਜੀਤ ਸਿੰਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।