25 ਕਿੱਲੋ ਭੁੱਕੀ ਬਰਾਮਦ ਹੋਣ ਦੇ ਮਾਮਲੇ ਵਿਚ ਮੁੱਖ ਸਪਲਾਇਰ ਗ੍ਰਿਫ਼ਤਾਰ
ਯਮੁਨਾਨਗਰ, 6 ਨਵੰਬਰ (ਗੁਰਦਿਆਲ ਸਿੰਘ ਨਿਮਰ)- ਨਸ਼ਾ ਵਿਰੋਧੀ ਸੈੱਲ ਦੀ ਟੀਮ ਨੇ ਰਾਜਸਥਾਨ ਦੇ ਇਕ ਢਾਬਾ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ, ਜੋ 1 ਨਵੰਬਰ ਨੂੰ ਇਕ ਟਰੱਕ ਤੋਂ ਜ਼ਬਤ ਕੀਤੀ ਗਈ 25 ਕਿੱਲੋ ਭੁੱਕੀ ਦਾ ਮੁੱਖ ਸਪਲਾਇਰ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦੇ ਹੋਏ 1 ਨਵੰਬਰ ਨੂੰ ਕੁਲਦੀਪ ਨਗਰ ਦੇ ਵਸਨੀਕ ਬਲਵਿੰਦਰ ਸਿੰਘ ਅਤੇ ਗਧੋਲਾ ਪਿੰਡ ਦੇ ਵਸਨੀਕ ਅਮਰਜੀਤ ਸਿੰਘ ਨੂੰ 25 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ।
ਅਜੀਤ ਡੈਸਕ
07-11-2026