10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਕੰਗਣੀਵਾਲ ਵਿਖੇ ਜੋੜ ਮੇਲਾ 20 ਤੋਂ

ਜਲੰਧਰ, 10 ਨਵੰਬਰ (ਮੋਹਿਤ ਸਿੰਘ)-ਪਿੰਡ ਕੰਗਣੀਵਾਲ ਵਿਖੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 21ਵਾਂ ਸ਼ਹੀਦੀ ਦੀਵਾਨ ਅਤੇ ਜੋੜ ਮੇਲਾ 20,21 ਤੇ 22 ਨਵੰਬਰ ਨੁੂੰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਸੁਦਾਗਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਲੰਬੜਦਾਰ ਅਮਨ ਸਿੰਘ ਵਲੋਂ ਸਮਾਗਮ ਦਾ ਸੱਦਾ ਪੱਤਰ ਜਾਰੀ ਕਰਦਿਆਂ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

ਸਿੰਘ ਸਾਹਿਬ ਜਥੇਦਾਰ ਬਾਬਾ ਸੁਦਾਗਰ ਸਿੰਘ ਜੀ ਲੰਬੜਦਾਰ   ਅਮਨ   ਸਿੰਘ 11-11-2026
ਜਲੰਧਰ, 10 ਨਵੰਬਰ (ਮੋਹਿਤ ਸਿੰਘ)-ਪਿੰਡ ਕੰਗਣੀਵਾਲ ਵਿਖੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 21ਵਾਂ ਸ਼ਹੀਦੀ ਦੀਵਾਨ ਅਤੇ ਜੋੜ ਮੇਲਾ 20,21 ਤੇ 22 ਨਵੰਬਰ ਨੁੂੰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਸੁਦਾਗਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਲੰਬੜਦਾਰ ਅਮਨ ਸਿੰਘ ਵਲੋਂ ਸਮਾਗਮ ਦਾ ਸੱਦਾ ਪੱਤਰ ਜਾਰੀ ਕਰਦਿਆਂ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। । ਇਸ ਦੌਰਾਨ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਸਮਾਗਮ ਦਾ ਮੁੱਖ ਮਕਸਦ ਸਿੱਖ ਇਤਿਹਾਸ, ਧਾਰਮਿਕ ਵਿਰਸੇ ਤੇ ਸ਼ਹੀਦਾਂ ਦੀਆਂ ਕੁਰਬਾਣੀਆਂ ਨੂੰ ਯਾਦ ਕਰਨਾ ਹੈ, ਤਾਂ ਜੋ ਨੌਜਵਾਨ ਪੀੜੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਿਆ ਜਾ ਸਕੇ। ਇਸ ਧਾਰਮਿਕ ਸਮਾਗਮ ’ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਤੇ ਧਾਰਮਿਕ ਸ਼ਖਸੀਅਤਾਂ ਦੀ ਸ਼ਮੂਲੀਅਤਾਂ ਵੀ ਪੋਸਟਰ ਰਾਹੀਂ ਦਰਸਾਈ ਗਈ ਹੈ। ਪ੍ਰਬੰਧਕਾ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ 20, 21 ਤੇ 22 ਨਵੰਬਰ ਨੂੰ ਪਿੰਡ ਕੰਗਣੀਵਾਲ ਵਿਖੇ ਪਹੁੰਚ ਕੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦਾ ਹਿੱਸਾ ਬਣਨ।
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਬਾਬਾ ਬਸੰਤ ਸਿੰਘ ਤੇ ਬਾਬਾ ਗਿਆਨ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ ਵੱਖ -ਵੱਖ ਸੰਤ ਮਹਾਂਪੁ... ਅਗਲੀ ਖ਼ਬਰ ਅਕਾਲ ਆਈ ਹਸਪਤਾਲ ਵਿਖੇ ਲੈਂਜ਼ ਸਮੇਤ ਮੋਤੀਆਬਿੰਦ ਦੇ ਮੁਫ਼ਤ ਆਪ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।