14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਜਪਾ ਸੂਬਾ ਪ੍ਰਧਾਨ ਵਲੋਂ ਸਰਵ ਸਮਾਜ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦਾ ਸਨਮਾਨ

ਰਤੀਆ, 13 ਨਵੰਬਰ (ਬੇਅੰਤ ਕੌਰ ਮੰਡੇਰ)- ਰਤੀਆ ਦੀ ਆਪਣੀ ਫੇਰੀ ਦੌਰਾਨ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਸੀਨੀਅਰ ਭਾਜਪਾ ਮੈਂਬਰ ਅਤੇ ਸਰਵ ਸਮਾਜ ਸਭਾ ਰਤੀਆ ਦੇ ਪ੍ਰਧਾਨ ਸਤਪਾਲ ਜਿੰਦਲ ਨੂੰ ਰੈਸਟ ਹਾਊਸ ਵਿਖੇ ਸ਼ਾਲ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 14-11-2026
ਰਤੀਆ, 13 ਨਵੰਬਰ (ਬੇਅੰਤ ਕੌਰ ਮੰਡੇਰ)- ਰਤੀਆ ਦੀ ਆਪਣੀ ਫੇਰੀ ਦੌਰਾਨ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਸੀਨੀਅਰ ਭਾਜਪਾ ਮੈਂਬਰ ਅਤੇ ਸਰਵ ਸਮਾਜ ਸਭਾ ਰਤੀਆ ਦੇ ਪ੍ਰਧਾਨ ਸਤਪਾਲ ਜਿੰਦਲ ਨੂੰ ਰੈਸਟ ਹਾਊਸ ਵਿਖੇ ਸ਼ਾਲ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਸੀਨੀਅਰ ਭਾਜਪਾ ਮੈਂਬਰ ਕਾਲੂ ਰਾਮ ਓਡ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਭਾਜਪਾ ਜਨਰਲ ਸਕੱਤਰ ਵੇਦ ਫੂਲਾ ਨੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੂੰ ਸਤਪਾਲ ਜਿੰਦਲ ਦੇ ਸੰਗਠਨਾਤਮਕ ਯੋਗਦਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਰਤੀਆ ’ਚ ਭਾਜਪਾ ਦੇ ਸਭ ਤੋਂ ਪੁਰਾਣੇ ਅਤੇ ਸਮਰਪਿਤ ਮੈਂਬਰਾਂ ਵਿਚੋਂ ਇਕ ਹਨ। ਉਨ੍ਹਾਂ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਸੀਨੀਅਰ ਵਰਕਰਾਂ ਦਾ ਤਜਰਬਾ, ਸਮਰਪਣ ਅਤੇ ਮਾਰਗ ਦਰਸ਼ਨ ਸੰਗਠਨ ਲਈ ਮਹੱਤਵਪੂਰਨ ਸੰਪਤੀ ਹੈ। ਸੀਨੀਅਰ ਮੈਂਬਰਾਂ ਦਾ ਸਮਰਥਨ ਨੌਜਵਾਨ ਪੀੜ੍ਹੀ ਨੂੰ ਸੰਗਠਨ ’ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਪਾਰਟੀ ਵਰਕਰਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਸੰਗਠਨ ਦੀ ਪਰੰਪਰਾ ਦਾ ਹਿੱਸਾ ਹੈ। ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਸਤਪਾਲ ਜਿੰਦਲ ਨੇ ਸੂਬਾ ਪ੍ਰਧਾਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਤਨਦੇਹੀ ਨਾਲ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਅਧਿਕਾਰੀ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਜਥੇਬੰਦੀਆਂ ਦੇ ਦਬਾਅ ਕਰਕੇ ਮੇਰੇ ’ਤੇ ਦਰਜ ਹੋਇਆ ਝੂਠਾ ਮੁਕੱਦਮਾ- ਸਮਰਾਟ ਕਿਹਾ , ਇਨਸਾਫ਼ ਲਈ ਲੈ ਰਿਹਾ ਹਾਂ ਅਦਾਲਤ ਦਾ... ਅਗਲੀ ਖ਼ਬਰ ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।