ਰਾਹ ਜਾਂਦੇ ਪ੍ਰਵਾਸੀ ਵਿਅਕਤੀ ਤੋਂ ਲੁੱਟੀ ਨਕਦੀ
ਚੁਗਿੱਟੀ/ ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)- ਸਥਾਨਕ ਕੋਟਰਾਮ ਦਾਸ ਰੇਲਵੇ ਫਾਟਕ ਦੇ ਨਜ਼ਦੀਕ ਲੁਟੇਰਿਆਂ ਵਲੋਂ ਰਾਹ ਜਾਂਦੇ ਇਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1200 ਰੁਪਏ ਦੀ ਨਕਦੀ ਲੁੱਟ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਵਾਲਾ ਮਹੌਲ ਬਣ ਗਿਆ।
ਅਜੀਤ ਡੈਸਕ
14-11-2026