15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਇੰਦੌਰ ਦੇ 38 ਤੋਂ ਵੱਧ ਗੁਰੂ ਘਰਾਂ ’ਚ ਪ੍ਰਭਾਤ ਫੇਰੀਆਂ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ

ਇੰਦੌਰ 14 ਨਵੰਬਰ (ਰਤਨਜੀਤ ਸਿੰਘ ਸ਼ੈਰੀ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੰਦੌਰ ਦੇ 38 ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿੱਚ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ। ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ, ਨਿਊ ਰਾਣੀ ਬਾਗ ਦੇ ਪ੍ਰਧਾਨ ਕੰਵਲਜੀਤ ਸਿੰਘ ਲੱਕੀ ਛਾਬੜਾ ਅਤੇ ਸਕੱਤਰ ਜਸਬੀਰ ਸਿੰਘ ਅਰੋੜਾ ਨੇ ਦੱਸਿਆ ਕੀਂ ਨਿਊ ਰਾਣੀ ਬਾਗ ਦੀ ਸੰਗਤ ਵੱਲੋਂ ਅੱਜ ਸਵੇਰੇ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀ ਕੱਢੀ ਗਈ।

ਅਜੀਤ ਡੈਸਕ 15-11-2026
ਇੰਦੌਰ 14 ਨਵੰਬਰ (ਰਤਨਜੀਤ ਸਿੰਘ ਸ਼ੈਰੀ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੰਦੌਰ ਦੇ 38 ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿੱਚ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ। ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ, ਨਿਊ ਰਾਣੀ ਬਾਗ ਦੇ ਪ੍ਰਧਾਨ ਕੰਵਲਜੀਤ ਸਿੰਘ ਲੱਕੀ ਛਾਬੜਾ ਅਤੇ ਸਕੱਤਰ ਜਸਬੀਰ ਸਿੰਘ ਅਰੋੜਾ ਨੇ ਦੱਸਿਆ ਕੀਂ ਨਿਊ ਰਾਣੀ ਬਾਗ ਦੀ ਸੰਗਤ ਵੱਲੋਂ ਅੱਜ ਸਵੇਰੇ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀ ਕੱਢੀ ਗਈ।ਪ੍ਰਭਾਤ ਫੇਰੀ ਦੌਰਾਨ ਸੰਗਤ ਵੱਲੋਂ ‘ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ’ ਸਮੇਤ ਹੋਰ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ ਗਿਆ। ਪ੍ਰਭਾਤ ਫੇਰੀ ਦੇ ਰਸਤੇ ਵਿੱਚ ਥਾਂ-ਥਾਂ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਸਵੇਰ ਤੋਂ ਹੀ ਸੰਗਤਾਂ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਆਪਣੇ-ਆਪਣੇ ਇਲਾਕਿਆਂ ਵਿੱਚ ਇੱਕ-ਦੂਜੇ ਨੂੰ ਗੁਰਪੁਰਬ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦੇ ਰਹੀਆਂ ਹਨ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸਮੁੱਚੇ ਸਿੱਖ ਸਮਾਜ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਪ੍ਰਾਪਤ ਸੂਚਨਾ ਅਨੁਸਾਰ 21 ਨਵੰਬਰ ਨੂੰ ਗੁਰਦੁਆਰਾ ਸ੍ਰੀ ਇਮਲੀ ਸਾਹਿਬ ਵਿਖੇ ਸਮੂਹ ਪ੍ਰਭਾਤ ਫੇਰੀਆਂ ਦੀਆਂ ਸੰਗਤਾਂ ਦਾ ਸਾਂਝਾ ਸਵਾਗਤ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਕੀਤਾ ਜਾਵੇਗਾ।ਸ. ਸਤਵਿੰਦਰ ਸਿੰਘ ਭਾਟੀਆ ਨੇ ਸੰਗਤਾਂ ਨੂੰ ਪ੍ਰਭਾਤ ਫੇਰੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬੱਚਿਆਂ ਤੇ ਨੌਜਵਾਨਾਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨ ਲਈ ਕੀਤੇ ਜਾਣ ਵਿਸ਼ੇਸ਼ ਯਤਨ - ਰਾਮ ਸਿੰਘ ‘ਬੰਬੇ’ ਅਗਲੀ ਖ਼ਬਰ ਅੱਜ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।