15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫ਼ਿਰੋਜ਼ਪੁਰ ਦੀ ਦਾਣਾ ਮੰਡੀ ’ਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਏ ਅਤੇ ਮਜ਼ਦੂਰ ਵਰਗ ਦੀ ਵਧੀ ਪ੍ਰੇਸ਼ਾਨੀ

ਫ਼ਿਰੋਜ਼ਪੁਰ,14 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੇ ਜਾਣ ਤੋਂ ਬਾਅਦ ਭਾਵੇਂ ਸ਼ੁਰੂਆਤੀ ਦੌਰ ਵਿਚ ਮੰਡੀਆਂ ਅੰਦਰ ਖ਼ਰੀਦ ਅਤੇ ਚੁਕਾਈ ਦਾ ਕੰਮ ਹੌਲੀ-ਹੌਲੀ ਚੱਲਦਾ ਰਿਹਾ ਪਰ ਹੁਣ ਝੋਨੇ ਦੀ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਚ ਵੀ ਹਾਲਾਤ ਇਹ ਬਣੇ ਹੋਏ ਹਨ ਕਿ ਖ਼ਰੀਦਿਆ ਹੋਇਆ ਝੋਨਾ ਚੁੱਕਣ ਵਾਲਾ ਕੋਈ ਨਜ਼ਰ ਨਹੀਂ ਆ ਰਿਹਾ।

ਅਜੀਤ ਡੈਸਕ 15-11-2026
ਫ਼ਿਰੋਜ਼ਪੁਰ,14 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੇ ਜਾਣ ਤੋਂ ਬਾਅਦ ਭਾਵੇਂ ਸ਼ੁਰੂਆਤੀ ਦੌਰ ਵਿਚ ਮੰਡੀਆਂ ਅੰਦਰ ਖ਼ਰੀਦ ਅਤੇ ਚੁਕਾਈ ਦਾ ਕੰਮ ਹੌਲੀ-ਹੌਲੀ ਚੱਲਦਾ ਰਿਹਾ ਪਰ ਹੁਣ ਝੋਨੇ ਦੀ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਚ ਵੀ ਹਾਲਾਤ ਇਹ ਬਣੇ ਹੋਏ ਹਨ ਕਿ ਖ਼ਰੀਦਿਆ ਹੋਇਆ ਝੋਨਾ ਚੁੱਕਣ ਵਾਲਾ ਕੋਈ ਨਜ਼ਰ ਨਹੀਂ ਆ ਰਿਹਾ। ਇਸ ਕਾਰਨ ਆੜ੍ਹਤੀਏ, ਮਜ਼ਦੂਰ ਅਤੇ ਹੋਰ ਸਬੰਧਤ ਵਰਗ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਮੰਡੀ ਵਿਚ ਕੰਮ ਕਰਦੇ ਮਜ਼ਦੂਰਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਕਰ ਲਈ ਜਾਂਦੀ ਹੈ ਤਾਂ ਇਸ ਦੀ ਸਮੇਂ ਸਿਰ ਚੁਕਾਈ ਕਰਵਾਉਣ ਦੀ ਜ਼ਿੰਮੇਵਾਰੀ ਵੀ ਸਰਕਾਰ ਦੀ ਹੀ ਬਣਦੀ ਹੈ। ਪਰ ਚੁਕਾਈ ਵਿੱਚ ਦੇਰੀ ਕਾਰਨ ਉਨ੍ਹਾਂ ਨੂੰ ਮੰਡੀਆਂ ਵਿੱਚ ਹੀ ਦਿਨ-ਰਾਤ ਗੁਜ਼ਾਰਨੇ ਪੈ ਰਹੇ ਹਨ। ਮਜ਼ਦੂਰਾਂ ਨੇ ਦੱਸਿਆ ਕਿ ਲੋਕ ਆਪਣੇ ਪਰਿਵਾਰਾਂ ਨਾਲ ਤਿਉਹਾਰ ਘਰਾਂ ਵਿਚ ਮਨਾਉਂਦੇ ਹਨ, ਪਰ ਇਸ ਵਾਰ ਉਨ੍ਹਾਂ ਦੇ ਤਿਉਹਾਰ ਵੀ ਮੰਡੀਆਂ ਵਿਚ ਹੀ ਬੀਤ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਝੋਨੇ ਦੀਆਂ ਬੋਰੀਆਂ ਦੀ ਰਾਖੀ ਕਰਨੀ ਪੈਂਦੀ ਹੈ ਅਤੇ ਉਨ੍ਹਾਂ ਨੂੰ ਝੋਨਾ ਚੋਰੀ ਹੋਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਮਜ਼ਦੂਰਾਂ ਨੇ ਦੱਸਿਆ ਕਿ ਸ਼ੈਲਰ ਮਾਲਕਾਂ ਵਲੋਂ ਮੰਡੀ ਵਿਚ ਆ ਕੇ ਚੁਕਾਈ ਸਬੰਧੀ ਪੈਸਿਆਂ ਦੀ ਮੰਗ ਵੀ ਕੀਤੀ ਜਾਂਦੀ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਹਨ। ਮਜ਼ਦੂਰਾਂ ਨੇ ਕਿਹਾ ਕਿ ਕਿਸਾਨ ਤਾਂ ਆਪਣਾ ਝੋਨਾ ਵੇਚ ਕੇ ਮੰਡੀ ਵਿਚੋਂ ਵਿਹਲਾ ਹੋ ਗਿਆ, ਪਰ ਹੁਣ ਚੁਕਾਈ ਦੀ ਸਮੱਸਿਆ ਕਾਰਨ ਆੜ੍ਹਤੀਏ ਅਤੇ ਮਜ਼ਦੂਰ ਫਸੇ ਹੋਏ ਹਨ। ਇਸ ਮਾਮਲੇ ਦਾ ਇਕ ਹੋਰ ਅਹਿਮ ਪਹਿਲੂ ਇਹ ਵੀ ਹੈ ਕਿ ਜੇਕਰ ਝੋਨੇ ਦੀ ਚੁਕਾਈ ਵਿਚ ਹੋ ਰਹੀ ਦੇਰੀ ਦਾ ਖਰਚਾ ਆੜ੍ਹਤੀਆਂ ਉੱਪਰ ਪਾਇਆ ਜਾਂਦਾ ਹੈ ਤਾਂ ਇਸ ਦਾ ਅਸਰ ਆਖ਼ਰਕਾਰ ਕਿਸਾਨਾਂ ਉੱਪਰ ਵੀ ਪੈ ਸਕਦਾ ਹੈ। ਇਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਆਪਸੀ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨ ਅਤੇ ਆੜ੍ਹਤੀਏ ਦਾ ਰਿਸ਼ਤਾ ਸਾਲਾਂ ਤੋਂ ਆਪਸੀ ਵਿਸ਼ਵਾਸ ਅਤੇ ਸਾਂਝ ਦਾ ਰਿਹਾ ਹੈ, ਪਰ ਮੌਜੂਦਾ ਹਾਲਾਤ ਤੇ ਅਧਿਕਾਰੀਆਂ ਦੀ ਨਾਲਾਇਕੀ ਇਸ ਰਿਸ਼ਤੇ ਵਿਚ ਖਟਾਸ ਪੈਦਾ ਕਰ ਸਕਦੇ ਹਨ। ਫ਼ਿਰੋਜ਼ਪੁਰ ਦੀ ਦਾਣਾ ਮੰਡੀ ਵਿਚ ਥਾਂ-ਥਾਂ ਲੱਗੇ ਬੋਰੀਆਂ ਦੇ ਅੰਬਾਰ ਸਰਕਾਰੀ ਖ਼ਰੀਦ ਪ੍ਰਬੰਧਾਂ ਅਤੇ ਚੁਕਾਈ ਦੀ ਰਫ਼ਤਾਰ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਮਜ਼ਦੂਰਾਂ ਅਤੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਜਦੋਂ ਖ਼ਰੀਦ ਦਾ ਕੰਮ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਤਾਂ ਖ਼ਰੀਦੇ ਹੋਏ ਝੋਨੇ ਦੀ ਚੁਕਾਈ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉ ਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇ ਕੇ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਤੇਜ਼ ਕਰਵਾਏ, ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਇਸ ਸਬੰਧੀ ਜਦੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਝੋਨੇ ਦੀ ਚੁਕਾਈ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਜਲਦੀ ਹੀ ਝੋਨੇ ਦੀ ਚੁਕਾਈ ਕਰਵਾ ਦਿੱਤੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਵਲੋਂ ਦਿੱਤੇ ਜਾ ਰਹੇ ਭਰੋਸੇ ਕਦੋਂ ਅਮਲੀ ਰੂਪ ਧਾਰਨ ਕਰਦੇ ਹਨ ਅਤੇ ਫ਼ਿਰੋਜ਼ਪੁਰ ਦੀ ਦਾਣਾ ਮੰਡੀ ਵਿਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰਾਂ ਤੋਂ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਦੋਂ ਨਿਜਾਤ ਮਿਲਦੀ ਹੈ । ਫ਼ਿਲਹਾਲ ਮੰਡੀ ਵਿਚ ਖ਼ਰੀਦ ਹੋ ਚੁੱਕੇ ਝੋਨੇ ਦੀ ਚੁਕਾਈ ਦੀ ਉਡੀਕ ਕਰ ਰਹੇ ਲੋਕਾਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ।
ਪਿਛਲੀ ਖ਼ਬਰ ਮੰਗੋਲਪੁਰੀ ਇਲਾਕੇ ’ਚ ਜੁੱਤੇ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ ਅਗਲੀ ਖ਼ਬਰ ਮੰਡੀਆਂ ’ ਚ ਕਿਸਾਨਾਂ ਦਾ ਝੋਨਾ ਪਿਆ ਹੋਣ ਦੇ ਬਾਵਜੂਦ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ - ਬੰਗੜ , ਬਰਾੜ , ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।