15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੰਗੋਲਪੁਰੀ ਇਲਾਕੇ ’ਚ ਜੁੱਤੇ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ

ਨਵੀਂ ਦਿੱਲੀ, 14 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਮੰਗੋਲਪੁਰੀ ਉਦਯੋਗਿਕ ਖੇਤਰ ਵਿਚ ਫਿਰ ਇਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ।

ਅਜੀਤ ਡੈਸਕ 15-11-2026
ਨਵੀਂ ਦਿੱਲੀ, 14 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਮੰਗੋਲਪੁਰੀ ਉਦਯੋਗਿਕ ਖੇਤਰ ਵਿਚ ਫਿਰ ਇਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ। ਇਹ ਫੈਕਟਰੀ ਏ-76 ਉਦਯੋਗਿਕ ਖੇਤਰ ਵਿਚ ਸਥਿਤ ਹੈ। ਅੱਗ ਲੱਗਣ ਦੀ ਸੂਚਨਾ ਉਸੇ ਸਮੇਂ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ। ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਨੇ ਆ ਕੇ ਅੱਗ ਬੁਝਾਉਣ ਤੇ ਬਚਾਓ ਦਾ ਕੰਮ ਸ਼ੁਰੂ ਕੀਤਾ। ਗਿਆਰਾਂ ਗੱਡੀਆਂ ਲਗਾਤਾਰ ਅੱਗ ਬੁਝਾ ਰਹੀਆਂ ਸਨ ਅਤੇ ਨਾਲ ਇਹ ਵੀ ਸ਼ੱਕ ਕੀਤਾ ਜਾ ਰਿਹਾ ਕਿ ਫੈਕਟਰੀ ਦੇ ਅੰਦਰ ਕੋਈ ਫਸਿਆ ਹੋ ਸਕਦਾ ਹੈ। ਅੱਗ ਏਨੀ ਭਿਆਨਕ ਸੀ ਕਿ ਅੱਗ ਬੁਝਾਊ ਵਿਭਾਗ ਨੇ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। ਵਰਨਣਯੋਗ ਹੈ ਕਿ ਪਹਿਲਾਂ 30 ਅਕਤੂਬਰ ਨੂੰ ਵੀ ਇਸੇ ਇਲਾਕੇ ਵਿਚ ਇਕ ਜੁੱਤੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ ਸੀ।
ਪਿਛਲੀ ਖ਼ਬਰ ਪੁਲਿਸ ਨੇ ਅਸਲ੍ਹਾ ਐਕਟ ਅਧੀਨ ਫੜੇ ਦੋ ਮੁਲਜ਼ਮ ਅਗਲੀ ਖ਼ਬਰ ਫ਼ਿਰੋਜ਼ਪੁਰ ਦੀ ਦਾਣਾ ਮੰਡੀ ’ਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਏ ਅਤੇ ਮਜ਼ਦੂਰ ਵਰਗ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।