ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
ਯਮੁਨਾਨਗਰ, 14 ਨਵੰਬਰ ({ਗੁਰਦਿਆਲ ਸਿੰਘ ਨਿਮਰ)-ਥਾਣਾ ਛਛਰੌਲੀ ਦੀ ਪੁਲਿਸ ਨੇ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋ ਮੁਲਜ਼ਮਾਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਵੇਦਪਾਲ ਨੇ ਦੱਸਿਆ ਕਿ ਥਾਣੇ ਅਧੀਨ ਪੈਂਦੇ ਇਕ ਪਿੰਡ ਦੇ ਵਸਨੀਕ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਸੀ ਕਿ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਜੁਨੈਦ ਨੇ ਉਸ ਦੀ 16 ਸਾਲਾ ਨਾਬਾਲਗ ਲੜਕੀ ਨੂੰ ਇਹ ਆਖਦੇ ਹੋਏ ਆਪਣੇ ਮੋਟਰਸਾਈਕਲ ‘ਤੇ ਬਿਠਾ ਲਿਆ ਕਿ ਉਹ ਆਪਣੀ ਮਾਸੀ ਨੂੰ ਦਵਾਈ ਦੇ ਕੇ ਆਵੇ।
ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ‘ਚ ਕਾਬੂ ਮੁਲਜ਼ਮ ਛਛਰੌਲੀ ਪੁਲਿਸ ਦੀ ਹਿਰਾਸਤ ’ਚ। ਤਸਵੀਰ : ਨਿਮਰ
15-11-2026