14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੀ. ਏ. ਵੀ. ਗਰਲਜ਼ ਕਾਲਜ ਦੇ ਨਹਿਰੂ ਸਟੱਡੀ ਸੈਂਟਰ ਨੇ ਬਾਲ ਦਿਵਸ ਮਨਾਇਆ

ਯਮੁਨਾਨਗਰ, 14 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ.

ਪਿੰਡ ਫੱਗੂ ਵਿੱਚ ਪਰਾਲੀ ਦੀ ਅੱਗ ਬੁਝਾਉਂਦੀ ਫਾਇਰ ਬ੍ਰਿਗੇਡ ਦੀ ਮਸ਼ੀਨ। ਤਸਵੀਰ: ਪੰਨੀਵਾਲੀਆ 15-11-2026
ਯਮੁਨਾਨਗਰ, 14 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੇ ਨਹਿਰੂ ਸਟੱਡੀ ਸੈਂਟਰ ਵਲੋਂ ਨਹਿਰੂ ਹਫ਼ਤਾ ਮਨਾਇਆ ਗਿਆ। ਇਸੇ ਲੜੀ ਤਹਿਤ ਬਾਲ ਦਿਵਸ ਨੂੰ ਮੁੱਖ ਰੱਖਦਿਆਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਲੇਖ ਲਿਖਣ, ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ‘ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਵਿਦਿਆਰਥਣਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਵਿਚਾਰਧਾਰਾ, ਧਰਮ ਨਿਰਪੱਖਤਾ, ਲੋਕਤੰਤਰੀ ਕਦਰਾਂ-ਕੀਮਤਾਂ, ਆਧੁਨਿਕ ਭਾਰਤ ਦੇ ਨਿਰਮਾਣ ‘ਚ ਉਨ੍ਹਾਂ ਦੀ ਭੂਮਿਕਾ ਅਤੇ ਮੌਜੂਦਾ ਸਮੇਂ ‘ਚ ਉਨ੍ਹਾਂ ਦੇ ਵਿਚਾਰਾਂ ਦੀ ਸਾਰਥਿਕਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਸੁਰਿੰਦਰ ਕੌਰ, ਨਹਿਰੂ ਸਟੱਡੀ ਸੈਂਟਰ ਦੇ ਇੰਚਾਰਜ ਡਾ. ਮੋਨਿਕਾ ਅਤੇ ਕਨਵੀਨਰ ਡਾ. ਦੀਪਿਕਾ ਘਈ ਨੇ ਕੀਤੀ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ‘ਚ ਅਪੂਰਵਾ ਨਾਰੰਗ ਨੇ ਪਹਿਲਾ, ਤਾਨੀਆ ਨੇ ਦੂਜਾ ਅਤੇ ਖੁਸ਼ੀ ਕੰਬੋਜ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ‘ਚ ਮਰੀਅਮ ਮਲਿਕ ਨੇ ਪਹਿਲਾ, ਸ਼ਰੂਤੀ ਤੇ ਖੁਸ਼ੀ ਨੇ ਸਾਂਝੇ ਤੌਰ ‘ਤੇ ਦੂਜਾ ਅਤੇ ਕਾਮਨਾ ਤੇ ਇੰਦੂ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਹੌਸਲਾ ਅਫਜਾਈ ਇਨਾਮ ਮੇਹਰ ਦੇ ਹਿੱਸੇ ਆਇਆ। ਇਸੇ ਤਰ੍ਹਾਂ ਲੇਖ ਲਿਖਣ ਦੇ ਮੁਕਾਬਲੇ ‘ਚ ਮਹਿਕ ਨੇ ਪਹਿਲਾ, ਮਾਨਿਆ ਨੇ ਦੂਜਾ ਅਤੇ ਨੈਨਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੀ ਸ਼ਖ਼ਸੀਅਤ ਅਤੇ ਕੰਮ ਅੱਜ ਵੀ ਪ੍ਰਸੰਗਿਕ ਹਨ। ਉਨ੍ਹਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ‘ਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਆਜ਼ਾਦੀ ਤੋਂ ਬਾਅਦ ਵਿਸ਼ਵ ਪੱਧਰ ‘ਤੇ ਦੇਸ਼ ਦੀ ਵੱਖਰੀ ਪਛਾਣ ਸਥਾਪਿਤ ਕਰਨ ਲਈ ਕੰਮ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਨੌਜਵਾਨ ਪੀੜ੍ਹੀ ਨੂੰ ਰਾਸ਼ਟਰ ਨਿਰਮਾਣ, ਸਮਾਜਿਕ ਸਦਭਾਵਨਾ ਅਤੇ ਜ਼ਿੰਮੇਵਾਰ ਨਾਗਰਿਕਤਾ ਲਈ ਪ੍ਰੇਰਿਤ ਕਰਦੀਆਂ ਹਨ। ਸਮਾਗਮ ਦੌਰਾਨ ਪੰਡਿਤ ਜਵਾਹਰ ਲਾਲ ਨਹਿਰੂ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਪਿਛਲੀ ਖ਼ਬਰ ਅੰਬਾਲਾ ਰੋਡ ਤੋਂ ਸਹਿਗਲ ਟ੍ਰੇਡਿੰਗ ਕੰਪਨੀ ਤੱਕ ਸੜਕ ਨੂੰ ਕੀਤਾ ਜਾਵੇਗਾ ਮਜ਼ਬੂਤ , ਨਾਲੇ ਦੇ ਨਿਰਮਾਣ ਲਈ ਵਿਛਾਈ ਜਾਵੇਗੀ ਐ... ਅਗਲੀ ਖ਼ਬਰ ਕਰਨਾਲ ਮਹਾਂਉਤਸਵ ਦੇ ਦੂਜੇ ਦਿਨ ‘ ਸੰਵੇਦਨਾ -2’ ਸਮਾਗਮ ਦੌਰਾਨ ਖ਼ੂਨਦਾਨ ਦੇ ਖੇਤਰ ’ ਚ ਸਰਗਰਮ ਸੰਸਥਾਵਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।