14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸਾਉਣ ਦਾ ਕੰਮ ਕੀਤਾ ਪੰਜਾਬ ਸਰਕਾਰ ਨੇ-ਸੈਣੀ ਪੰਜਾਬ ਵਿਚ ਭਾਜਪਾ ਸਰਕਾਰ ਬਣਨ ’ਤੇ ਹਰਿਆਣਾ ਵਾਂਗ ਕੀਤੀ ਜਾਵੇਗੀ ਤਰੱਕੀ

ਚੁਗਿੱਟੀ/ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ, ਮੋਹਿਤ ਸਿੰਘ)-ਕੋਡ ਆਫ ਕੰਡਕਟ ਲੱਗ ਲੈਣ ਦਿਓ, ਪੰਜਾਬ ਦੀ ਜਨਤਾ ਜਵਾਬ ਦੇਵੇਗੀ। ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੀ ਸਰਕਾਰ ਹੈ।

ਅਜੀਤ ਡੈਸਕ 15-11-2026
ਚੁਗਿੱਟੀ/ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ, ਮੋਹਿਤ ਸਿੰਘ)-ਕੋਡ ਆਫ ਕੰਡਕਟ ਲੱਗ ਲੈਣ ਦਿਓ, ਪੰਜਾਬ ਦੀ ਜਨਤਾ ਜਵਾਬ ਦੇਵੇਗੀ। ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੀ ਸਰਕਾਰ ਹੈ। ਇਹ ਪ੍ਰਗਟਾਵਾ ਇਥੇ ਲੰਮਾ ਪਿੰਡ ਵਿਖੇ ਸਹਿਯੋਗ ਵੈਲਫ਼ੇਅਰ ਸੁਸਾਇਟੀ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸੂਬੇ ਦੀ ਭਗਵੰਤ ਮਾਨ ਸਰਕਾਰ ਪ੍ਰਤੀ ਭੜਾਸ ਕੱਢਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਨਹੀਂ ਬਲਕਿ ਖ਼ਾਸ ਲੋਕਾਂ ਦੀ ਸਰਕਾਰ ਹੈ ਜਿਸ ਵਲੋਂ ਲੋਕਾਂ ਨੂੰ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਬੇਵਕੂਫ਼ ਬਣਾਉਂਦੇ ਹੋਏ ਆਪਣੇ ਖਾਸ ਲੋਕਾਂ ਦੇ ਹੀ ਕੰਮ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਨ੍ਹਾਂ ਦੀ ਗੱਲ ਨਹੀਂ ਮੰਨਦੇ ਉਹਨਾਂ ਦੀ ਟਿਕਟ ਕੱਟ ਦਿੰਦੇ ਹਨ, ਇਹ ਗੱਲ ਹੁਣ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸਾਉਣ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਸੈਣੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਆਪ ‘ ਵਾਲੇ ਭ੍ਰਿਸ਼ਟਾਚਾਰੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਤਾਂ ਸੂਬੇ ਅੰਦਰ ਬੇਰੁਜ਼ਗਾਰੀ ਵਧਾਈ ਗਈ ਹੈ। ਕਾਂਗਰਸ ਦੇ ਰਾਹੁਲ ਗਾਂਧੀ ‘ਤੇ ਸ਼ਿਕੰਜਾ ਕੱਸਦਿਆਂ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਜੋ ਲਿਖ ਕੇ ਦੇ ਦਿੱਤਾ ਜਾਂਦਾ ਹੈ ਉਹ ਉਹੀ ਬੋਲ ਦਿੰਦੇ ਹਨ ਆਪਣੇ ਆਪ ਕਰਨ ਜੋਗੇ ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹਰਿਆਣਾ ‘ਚ ਹੁਣ ਤੱਕ ਬਹੁਤ ਵਿਕਾਸ ਹੋਇਆ। ਲੋਕਾਂ ਨੂੰ ਵੱਡੀਆਂ ਵੱਡੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਦੀ ਸਰਕਾਰ ਤੋਂ ਖੁਸ਼ ਹਨ। ਉਨ੍ਹਾਂ ਵਲੋਂ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਅਮਰੀ , ਸੁਸ਼ੀਲ ਰਿੰਕੂ, ਅਸ਼ੋਕ ਸਰੀਨ ਹਿੱਕੀ ਤੇ ਵੱਖ-ਵੱਖ ਹੋਰ ਭਾਜਪਾਈਆਂ ਵਲੋਂ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਹੁਰਾਂ ਦਾ ਸਵਾਗਤ ਕਰਦੇ ਹੋਏ ਪੰਜਾਬ ਆਉਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੰਡੀਆਂ ’ਚ ਖ਼ਰੀਦ ਬੰਦ ਹੋਣ ਨਾਲ ਰੁਲ ਰਹੇ ਕਿਸਾਨਾਂ ਦੀ ਸਾਰ ਲਵੇ ਸਰਕਾਰ-ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਅੱਜ ਤੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਹੋਵੇਗੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।