15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ

ਜਲੰਧਰ, 15 ਨਵੰਬਰ (ਐੱਮ. ਐੱਸ.

ਅਜੀਤ ਡੈਸਕ 16-11-2026
ਜਲੰਧਰ, 15 ਨਵੰਬਰ (ਐੱਮ.ਐੱਸ. ਲੋਹੀਆ) - ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ, ਜਲੰਧਰ ਦੇ ਜੂਨੀਅਰ ਵਿੰਗ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ‘ਬਾਲ ਦਿਵਸ’ ਕਾਰਨੀਵਲ ਲਗਾਈ ਗਈ। ਬੱਚਿਆਂ ਦੇ ਇਸ ਖ਼ਾਸ ਦਿਵਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰ ਡਾ. ਐੱਚ.ਐੱਮ. ਹੁਰੀਆ ਅਤੇ ਕੁਲਤਾਰਨ ਸਿੰਘ ਅਨੰਦ ਨੇ ਖ਼ਾਸਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਬਾਲ ਮੇਲੇ ’ਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਲਈ ਪੀਕ-ਏ-ਬੂ, ਆਪਣੀ ਕਿਸਮਤ ਅਜਮਾਓ, ਫਲਾਵਰ ਹੂਪ ਚੈਲੇਂਜ, ਕੋਆਇਨ ਸਪੈਸ਼ਲ, ਰਿੰਗ ਸੁੱਟੋ, ਪਿੰਗ ਪੌਂਡ ਬਾਲ, ਜੈਕਪਾਰਟ ਜੰਕਸ਼ਨ, ਡਾਰਟ ਗੇਮ, ਤੀਰ-ਅੰਦਾਜ਼ੀ, ਜੰਗਲ ਥੀਮ ਬਾਉਂਸੀ, ਪਿਰਾਮਿਡ ਬਾਉਂਸੀ ਆਦਿ ਬਹੁਤ ਸਾਰੀਆਂ ਵੱਖ-ਵੱਖ ਖੇਡਾਂ ਅਤੇ ਖਾਣ ਪੀਣ ਦੇ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ। ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਬਾਲ ਦਿਵਸ ਮਨਾਉਣ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਭ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਸਾਨੂੰ ਬੱਚਿਆਂ ਦੇ ਸੁਨਹਿਰੀ ਭਵਿੱਖ, ਚੰਗੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਮਿਲ ਕੇ ਕੰਮ ਕਰਨੇ ਚਾਹੀਦੇ ਹਨ, ਤਾਂ ਜੋ ਹਰ ਇਕ ਬੱਚਾ ਬਿਨਾ ਕਿਸੇ ਰੁਕਾਵਟ ਦੇ ਤਰੱਕੀ ਕਰ ਸਕੇ। ਇਸ ਮੌਕੇ ਸਕੂਲ ਨੂੰ ਰੰਗ-ਬਰੰਗੀਆਂ ਝੰਡੀਆਂ, ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਇਆ ਗਿਆ।
ਪਿਛਲੀ ਖ਼ਬਰ ਪੀ. ਪੀ. ਐੱਸ. ਸੀ.-2025 ਦੇ ਨਤੀਜਿਆਂ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਏ ਸਰਕਾਰ-ਲਾਡੀ ਅਗਲੀ ਖ਼ਬਰ ਸਟਰੀਟ ਲਾਈਟਾਂ ਨਹੀਂ ਕਰ ਰਹੀਆਂ ਰੌਸ਼ਨੀ, ਲੰਬਾ ਪਿੰਡ ਚੌਕ ਤੋਂ ਜੰਡੂ ਸਿੰਘਾ ਤੱਕ ਹਨੇਰੇ ਦਾ ਸਾਇਆ। ਲੱਖਾਂ ਰੁਪਏ ਖਰਚ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।