18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਫਿਰੋਜ਼ਪੁਰ ਦਿਹਾਤੀ ਦੇ ਯੂਥ ਆਗੂਆਂ ਨੂੰ ਪਾਰਟੀ ਵਿਚ ਮਿਲੇ ਸੂਬਾ ਪੱਧਰ ’ਤੇ ਅਹਿਮ ਅਹੁਦੇ

ਫ਼ਿਰੋਜ਼ਸ਼ਾਹ, 17 ਨਵੰਬਰ ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਦੇ ਮਕਸਦ ਨਾਲ ਹਾਈਕਮਾਂਡ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਨਾਲ ਸਬੰਧਤ ਮਿਹਨਤੀ ਨੌਜਵਾਨ ਆਗੂਆਂ ਨੂੰ ਸੂਬਾ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਪਿੰਡ ਭੋਲੂ ਵਾਲਾ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ (ਫ਼ਿਰੋਜ਼ਪੁਰ ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 18-11-2026
ਫ਼ਿਰੋਜ਼ਸ਼ਾਹ, 17 ਨਵੰਬਰ ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਦੇ ਮਕਸਦ ਨਾਲ ਹਾਈਕਮਾਂਡ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਨਾਲ ਸਬੰਧਤ ਮਿਹਨਤੀ ਨੌਜਵਾਨ ਆਗੂਆਂ ਨੂੰ ਸੂਬਾ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਪਿੰਡ ਭੋਲੂ ਵਾਲਾ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ (ਫ਼ਿਰੋਜ਼ਪੁਰ ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੂਬਾ ਪੱਧਰੀ ਟੀਮ ਵਿਚ ਬੂਟਾ ਸਿੰਘ ਭੁੱਲਰ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਜਦਕਿ ਗੁਰਪ੍ਰੀਤ ਸਿੰਘ ਕਰਮੂਵਾਲਾ, ਹਰਪ੍ਰੀਤ ਸਿੰਘ ਲਾਟੀਆ , ਹਰਪ੍ਰੀਤ ਸਿੰਘ ਹੈਪੀ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਪੂਰੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵ-ਨਿਯੁਕਤ ਅਹੁਦੇਦਾਰਾਂ ਨੇ ਆਪਣੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਯੂਥ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੂਬਾ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਹਨਾਂ ਨਿਯੁਕਤੀਆਂ ’ਤੇ ਹਲਕਾ ਪ੍ਰਧਾਨ ਯੂਥ ਵਿੰਗ ਸ਼ਿਸ਼ਨਦੀਪ ਸਿੰਘ ਖਵਾਜਾ ਖੜਕ, ਗੁਰਪ੍ਰੀਤ ਸਿੰਘ ਮਾਨਾ ਸਿੰਘ ਵਾਲਾ, ਹਰਪ੍ਰੀਤ ਸਿੰਘ ਸ਼ੇਰਖਾਂ, ਰੁਪਿੰਦਰ ਸਿੰਘ ਤਲਵੰਡੀ, ਗਗਨ ਹਰਾਜ, ਗੋਗੀ ਤੂਤ , ਰਮਨਦੀਪ ਸਿੰਘ ਸੰਧੂ ਕੁੱਲਗੜ੍ਹੀ, ਦਵਿੰਦਰ ਕਮਗਰ, ਕੁਲਵਿੰਦਰ ਸਿੰਘ ਕਮਗਰ , ਬੱਬਲ ਸਹਿਜ਼ਾਦੀ , ਕੁਲਦੀਪ ਸਿੰਘ ਸਰਾਂਵਾਲੀ , ਨਿਰਮਲ ਸੁਰ ਸਿੰਘ ,ਲਵਪ੍ਰੀਤ ਫਿਰੋਜ਼ਸ਼ਾਹ , ਗੁਰਪ੍ਰੀਤ ਕਲਾਸ਼, ਨਿਰਭੈ ਸਿੰਘ , ਹਰਮਨ ਸੰਧੂ , ਗੁਰਮੁਖ ਸੰਧੂ ਬੱਧਨੀ , ਅਨਮੋਲ ਭਾਂਗਰ, ਗੁਰਮੀਤ ਸਿੰਘ ਨਬਰਦਾਰ , ਅਤੇ ਰਾਜਦੀਪ ਸੁਲਹਾਣੀ , ਵਿਜੇ ਸੈਂਖੋ ਸਮੇਤ ਵੱਖ-ਵੱਖ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਪ੍ਰਿਆ, ਅਮਾਨਤ, ਸੁਮਨ ਅਤੇ ਭਾਵਨਾ ਸਮੇਤ ਦਸ ਖਿਡਾਰੀਆਂ ਨੇ ਮਹਿਲਾ ਵਰਗ ਵਿਚ ਕੀਤੀ ਜਿੱਤ ਪ੍ਰਾਪਤ ਅਗਲੀ ਖ਼ਬਰ ਐਨ.ਜੀ.ਟੀ. ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਕਬਾੜ ਨੂੰ ਲਗਾਈ ਜਾ ਰਹੀ ਅੱਗ ਹਨੇਰੇ-ਸਵੇਰੇ ਕਬਾੜੀਆਂ ਵਲੋਂ ਸਾੜੀ ਜਾ ਰਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।