19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਰਨਾਲ ਵਿਚ ਐੱਨ. ਐੱਚ. ਏ. ਆਈ. ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਇਕ ਜਗਮੋਹਨ ਆਨੰਦ ਨੇ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ

ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ. ਐੱਚ.

ਵਿਧਾਇਕ ਜਗਮੋਹਨ ਆਨੰਦ 19-11-2026
ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ. ਐੱਚ. ਏ. ਆਈ.) ਨਾਲ ਸੰਬੰਧਿਤ ਕਰਨਾਲ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਕਰਨਾਲ ਦੇ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਨੂੰ ਪੱਤਰ ਲਿਖ ਕੇ ਕਈ ਅਹਿਮ ਮੰਗਾਂ ਉਠਾਈਆਂ ਹਨ। ਵਿਧਾਇਕ ਜਗਮੋਹਨ ਆਨੰਦ ਨੇ ਦੱਸਿਆ ਕਿ ਜੀ. ਟੀ. ਰੋਡ ਦੇ ਕਰਨਾਲ ਖੇਤਰ ਵਿਚ ਐੱਨ. ਐੱਚ. ਏ. ਆਈ. ਨਾਲ ਸੰਬੰਧਿਤ ਕਈ ਅਜਿਹੀਆਂ ਸਮੱਸਿਆਵਾਂ ਹਨ, ਜਿਨ੍ਹਾਂ ਕਾਰਨ ਆਮ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਇਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿਚ ਸੈਕਟਰ-9 ਸਥਿਤ ਅਟਲ ਪਾਰਕ ਦੇ ਸਾਹਮਣੇ ਵੱਡਾ ਵਾਹਨ ਅੰਡਰਪਾਸ ਬਣਾਉਣਾ ਅਤੇ ਸੈਕਟਰ-12 ਲਈ ਸਲਿੱਪ ਐਗਜ਼ਿਟ ਦੀ ਸਹੂਲਤ ਮੁਹੱਈਆ ਕਰਵਾਉਣਾ ਸ਼ਾਮਿਲ ਹੈ। ਇਨ੍ਹਾਂ ਸਹੂਲਤਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ ਅਤੇ ਟ੍ਰੈਫ਼ਿਕ ਵਿਵਸਥਾ ਵੀ ਸੁਚਾਰੂ ਹੋਵੇਗੀ। ਵਿਧਾਇਕ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਲੋਕ ਹਿੱਤ ਨਾਲ ਜੁੜੇ ਕਈ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਗਿਆ ਹੈ। ਸੈਕਟਰ-6 ਨੇੜੇ ਮੇਰਠ ਰੋਡ ਲਈ ਐਗਜ਼ਿਟ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਨਮਸਤੇ ਚੌਕ ਅਤੇ ਮੇਰਠ ਰੋਡ ਨੇੜੇ ਜਲ ਭਰਾਅ ਦੀ ਸਮੱਸਿਆ ਦਾ ਵੀ ਹੱਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੀ. ਟੀ. ਰੋਡ ਦੇ ਸੈਂਟਰਲ ਵਰਜ ’ਤੇ ਖ਼ਰਾਬ ਹੋਈਆਂ ਲਾਈਟਾਂ ਨੂੰ ਬਦਲ ਕੇ ਨਵੀਆਂ ਲਾਈਟਾਂ ਲਗਵਾਉਣ ਅਤੇ ਰੋਸ਼ਨੀ ਵਿਵਸਥਾ ਨੂੰ ਸੁਚਾਰੂ ਬਣਾਉਣ ਦਾ ਕੰਮ ਵੀ ਜਾਰੀ ਹੈ। ਜਗਮੋਹਨ ਆਨੰਦ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਲੋਕ ਹਿੱਤ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਕਰਨਾਲ ਦਾ ਵਿਕਾਸ ਕਰਨਾ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮਨੋਹਰ ਲਾਲ ਦੇ ਸਹਿਯੋਗ ਨਾਲ ਐੱਨ. ਐੱਚ. ਏ. ਆਈ. ਨਾਲ ਜੁੜੀਆਂ ਇਨ੍ਹਾਂ ਅਹਿਮ ਮੰਗਾਂ ’ਤੇ ਹਾਂ-ਪੱਖੀ ਕਾਰਵਾਈ ਹੋਵੇਗੀ ਅਤੇ ਕਰਨਾਲ ਵਾਸੀਆਂ ਨੂੰ ਜਲਦੀ ਰਾਹਤ ਮਿਲੇਗੀ।
ਪਿਛਲੀ ਖ਼ਬਰ ਵੋਟ ਰੱਖਿਅਕ ਐਪ ਸੰਬੰਧੀ ਜ਼ਿਲ੍ਹਾ ਕਾਂਗਰਸ ਦੀ ਅਹਿਮ ਮੀਟਿੰਗ, ਅਹੁਦੇਦਾਰਾਂ ਨੂੰ ਕੀਤਾ ਜਾਗਰੂਕ - ਪਰਾਗ ਗਾਬਾ ਹਰ ਬੂਥ ਤ... ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਟਾਰਟਅੱਪਸ, ਕਾਰੋਬਾਰੀ ਮਾਡਲਾਂ ਅਤੇ ਨਿਵੇਸ਼ਾਂ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।