ਪਿੰਡ ਦਾਦੂ ’ਚ ਹੋਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਮਾਗਮ
ਕਾਲਾਂਵਾਲੀ/ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ਼੍ਰੀ ਦਸ਼ਮੇਸ਼ਸਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 24 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਖਾਲਸਾ ਨੇ ਦੱਸਿਆ ਕਿ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਹੋਵੇਗੀ।
ਅਜੀਤ ਡੈਸਕ
21-11-2026