ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ
ਕਾਲਾਂਵਾਲੀ/ਸਿਰਸਾ, 22 ਨਵੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਦੇ ਦੌਰੇ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਕਾਲਾਂਵਾਲੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਿਲ ਹੋ ਗਏ। ਸੁਰੇਸ਼ ਸਿੰਗਲਾ ਰੰਟੀ ਦੇ ਨਿਵਾਸ ਸਥਾਨ ’ਤੇ ਹੋਏ ਇੱਕ ਸਮਾਰੋਹ ਵਿੱਚ ਸੈਂਕੜੇ ਲੋਕਾਂ ਦੀ ਮੌਜੂਦਗੀ ਵਿੱਚ ਰੰਟੀ ਸਿੰਗਲਾ ਭਾਜਪਾ ’ਚ ਸ਼ਾਮਿਲ ਹੋਏ।
ਅਜੀਤ ਡੈਸਕ
23-11-2026