24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ-ਰਘੂਜੀਤ ਸਿੰਘ ਵਿਰਕ, ਸੁਖਵਿੰਦਰ ਸਿੰਘ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ )- ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਤੇ ਪੂਰੀ ਦੁਨੀਆ ’ਚ ਹਰ ਧਰਮ ਦੇ ਲੋਕਾਂ ਵਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਿੱਖ ਮਿਸ਼ਨ ਹਰਿਆਣਾ ਕੁਰਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੇਸ਼ਾਂ-ਵਿਦੇਸ਼ਾਂ ’ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸੰਸਾਰ ’ਤੇ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ।

ਰਘੂਜੀਤ ਸਿੰਘ ਵਿਰਕ ਅਤੇ ਸੁਖਵਿੰਦਰ ਸਿੰਘ 24-11-2026
ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ )- ਸਿੱਖ ਧਰਮ ਦੇ ਬਾਨੀ, ਸਮੁੱਚੀ ਮਨੁੱਖਤਾ ਦੇ ਗੁਰੂ ਤੇ ਪੂਰੀ ਦੁਨੀਆ ’ਚ ਹਰ ਧਰਮ ਦੇ ਲੋਕਾਂ ਵਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਿੱਖ ਮਿਸ਼ਨ ਹਰਿਆਣਾ ਕੁਰਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੇਸ਼ਾਂ-ਵਿਦੇਸ਼ਾਂ ’ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸੰਸਾਰ ’ਤੇ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਸਾਰ ’ਤੇ ਫੈਲੀ ਜਾਤ-ਪਾਤ, ਵਰਣ-ਵੰਡ ਦੀ ਬੁਰਾਈ ਨੂੰ ਦੂਰ ਕਰਦਿਆਂ ਮਨੁੱਖਤਾ ਨੂੰ ਏਕੇ ਵਿਚ ਪਰੋਇਆ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਅੰਦਰ ਉੱਚਾ ਅਤੇ ਬਰਾਬਰ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਰਬ ਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹੀ ਰਾਸ਼ਟਰੀ ਦੇਸ਼ ਭਗਤੀ ਮਜ਼ਬੂਤ ਹੁੰਦੀ ਹੈ-ਡਾ. ਨਰੇਸ਼ ਕੁਮਾਰ ਅਲੀਕਾ ਸਕੂਲ ’ ਚ ਸ਼ਹੀਦ ਦਵਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।