24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ, ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਭਰੀ ਹਾਜ਼ਰੀ

ਕਰਨਾਲ, 24 ਨਵੰਬਰ (ਗੁਰਮੀਤ ਸਿੰਘ ਸੱਗੂ)-ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਡੇਰਾ ਕਾਰ ਸੇਵਾ ਕਰਨਾਲ ਵਿਖੇ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੀਰਤਨ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸਮਾਗਮ ਦੌਰਾਨ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ ਲੱਗੀਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰਦਾ ਰਾਗੀ ਜਥਾ। 25-11-2026
ਕਰਨਾਲ, 24 ਨਵੰਬਰ (ਗੁਰਮੀਤ ਸਿੰਘ ਸੱਗੂ)-ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਡੇਰਾ ਕਾਰ ਸੇਵਾ ਕਰਨਾਲ ਵਿਖੇ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੀਰਤਨ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸਮਾਗਮ ਦੌਰਾਨ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ ਲੱਗੀਆਂ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਜਸ ਸਰਵਣ ਕੀਤਾ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੋਈ। ਇਸ ਮੌਕੇ ਸੁੰਦਰ ਫੁੱਲਾਂ ਨਾਲ ਸਜਾਏ ਵਿਸ਼ਾਲ ਪੰਡਾਲ ਅਤੇ ਸਟੇਜ ਉੱਤੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਲਾਡੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਗੁਰਪ੍ਰੀਤ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਭਾਈ ਪਲਵਿੰਦਰ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ ਅਤੇ ਹਜ਼ੂਰੀ ਰਾਗੀ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਦੇ ਭਾਈ ਬਲਵਿੰਦਰ ਸਿੰਘ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੇ ਵੀ ਸ਼ਬਦ ਕੀਰਤਨ ਦੀ ਪੇਸ਼ਕਾਰੀ ਕਰਕੇ ਸੰਗਤਾਂ ਦਾ ਮਨ ਮੋਹ ਲਿਆ। ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਦੇ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ, ਵਿਚਾਰਾਂ ਅਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸਵੇਰ ਤੋਂ ਹੀ ਸੰਗਤਾਂ ਦਾ ਗੁਰੂ ਘਰ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ ਅਤੇ ਪੂਰੀ ਸ਼ਰਧਾ ਤੇ ਇਕਾਗਰਤਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸਮਾਗਮ ਦੌਰਾਨ ਕਰਨਾਲ ਦੇ ਵਿਧਾਇਕ ਜਗਮੋਹਨ ਆਨੰਦ, ਮੇਅਰ ਰੇਣੂ ਬਾਲਾ ਗੁਪਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਲਾਠਰ, ਮਾਡਲ ਟਾਊਨ ਦੇ ਕੌਂਸਲਰ ਗਿੰਨੀ ਵਿਰਕ ਅਤੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਕਾਲਾ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ। ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਬਰਿੰਦਰ ਸਿੰਘ, ਸਕੱਤਰ ਇੰਦਰਪਾਲ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਸੱਗੂ ਸਮੇਤ ਹੋਰ ਅਹੁਦੇਦਾਰਾਂ ਨੇ ਆਏ ਹੋਏ ਪਤਵੰਤਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੀਰਤਨ ਵਿਚ ਸ਼ਾਮਿਲ ਰਾਗੀ ਜਥਿਆਂ, ਸੇਵਾਦਾਰਾਂ ਅਤੇ ਹੋਰ ਸਿੱਖ ਨੁਮਾਇੰਦਿਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਹਸਪਤਾਲਾਂ ਦੇ ਡਾਕਟਰਾਂ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ, ਜਿਨ੍ਹਾਂ ਵਿਚ ਲੋੜਵੰਦ ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਹਰਿਆਣਾ ਸਰਕਲ ਵਲੋਂ ਧਾਰਮਿਕ ਪੁਸਤਕਾਂ ਅਤੇ ਸਾਹਿਤ ਦਾ ਸਟਾਲ ਲਗਾਇਆ ਗਿਆ, ਜਿੱਥੋਂ ਸੰਗਤਾਂ ਨੇ ਸ਼ਰਧਾ ਨਾਲ ਗੁਰਮਤਿ ਸਾਹਿਤ ਦੀ ਖਰੀਦ ਕੀਤੀ। ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ। ਲੰਗਰ ਦੀ ਸੇਵਾ ਸਿੱਖ ਚੇਤਨਾ ਜਥਾ ਕਰਨਾਲ ਵਲੋਂ ਨਿਭਾਈ ਗਈ, ਜਦਕਿ ਗੁਰੂ ਨਾਨਕ ਸੇਵਕ ਜਥੇ ਨੇ ਪੰਡਾਲ ਦੀ ਸਜਾਵਟ ਦੀ ਸੇਵਾ ਸੰਭਾਲੀ। ਜੋੜਾ ਘਰ ਦੀ ਸੇਵਾ ਨੌਜਵਾਨ ਸੇਵਕ ਜਥੇ ਵਲੋਂ ਅਤੇ ਸਕੂਟਰਾਂ ਤੇ ਕਾਰਾਂ ਦੀ ਪਾਰਕਿੰਗ ਦੀ ਸੇਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਘਨੱਈਆ ਜੀ ਦੇ ਮੈਂਬਰਾਂ ਵਲੋਂ ਨਿਭਾਈ ਗਈ। ਸਟੇਜ ਸਕੱਤਰ ਦੀ ਸੇਵਾ ਭਾਈ ਦਰਸ਼ਨ ਸਿੰਘ ਕੈਨੇਡਾ ਵਾਲਿਆਂ ਨੇ ਨਿਭਾਈ, ਜਦਕਿ ਨਿਤਨੇਮ ਅਤੇ ਰਹਿਰਾਸ ਸਾਹਿਬ ਦੀ ਸੇਵਾ ਭਾਈ ਮਨਜ਼ੂਰ ਸਿੰਘ ਵਲੋਂ ਕੀਤੀ ਗਈ। ਸਮਾਗਮ ਦੇ ਅੰਤ ਵਿਚ ਸਮੂਹ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ, ਸਕੱਤਰ ਇੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਸੱਗੂ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨਰੂਲਾ, ਗੁਰਨਾਮ ਸਿੰਘ ਰਾਮਗੜ੍ਹੀਆ, ਜਥੇਦਾਰ ਦਵਿੰਦਰ ਸਿੰਘ ਕਾਲਾ, ਏ.ਪੀ.ਐੱਸ. ਚੋਪੜਾ, ਗੁਰਪਾਲ ਸਿੰਘ ਡੋਨੀ, ਹਰਮੀਤ ਸਿੰਘ ਹੈਪੀ, ਸੇਵਾਦਾਰ ਜਸਵਿੰਦਰ ਸਿੰਘ ਬਿੱਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਸਰਕਾਰ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਤੋਂ ਬਚ ਰਹੀ ਹੈ-ਕੁਮਾਰੀ ਸ਼ੈਲਜਾ 21 ਸਾਲਾਂ ਤੋਂ ਸੇਵਾ ਨਿਭਾ ਰਹੇ ਲਗਭਗ 1... ਅਗਲੀ ਖ਼ਬਰ ਸੀ.ਆਈ.ਏ. ਸਿਰਸਾ ਪੁਲਿਸ ਵੱਲੋਂ ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।