24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਿਊਲਰਜ਼ ਸ਼ੋਅਰੂਮ ’ਚੋਂ 10 ਤੋਂ 15 ਕਿਲੋ ਚਾਂਦੀ ਚੋਰੀ ਕਰਨ ਦੇ ਦੋਸ਼ ਹੇਠ ਸੇਲਜ਼ਮੈਨ ਗ੍ਰਿਫ਼ਤਾਰ ਤਿੰਨ-ਚਾਰ ਮਹੀਨਿਆਂ ਤੋਂ ਚੋਰੀ ਕਰ ਰਿਹਾ ਸੀ ਮੁਲਜ਼ਮ, ਸੀ.ਆਈ.ਏ.-3 ਦੀ ਟੀਮ ਨੇ ਕੀਤਾ ਕਾਬੂ

ਕਰਨਾਲ, 24 ਨਵੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਦੇ ਪੁਲਿਸ ਸੁਪਰਡੈਂਟ ਕਰਨ ਗੋਇਲ ਆਈ. ਪੀ.

ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ । ਤਸਵੀਰ : ਗੁਰਮੀਤ ਸਿੰਘ ਸੱਗੂ 25-11-2026
ਕਰਨਾਲ, 24 ਨਵੰਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਦੇ ਪੁਲਿਸ ਸੁਪਰਡੈਂਟ ਕਰਨ ਗੋਇਲ ਆਈ. ਪੀ. ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸੀ. ਆਈ. ਏ.-3 ਦੀ ਟੀਮ ਨੇ ਨਹਿਰੂ ਪੈਲੇਸ ਸਥਿਤ ਓ. ਪੀ. ਐੱਸ. ਜਿਊਲਰਜ਼ ਦੇ ਸ਼ੋਅਰੂਮ ਵਿਚੋਂ ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿੱਚ ਇਕ ਸੇਲਜ਼ਮੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਚੰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਮੋਤੀ ਨਗਰ ਕਰਨਾਲ ਵਜੋਂ ਹੋਈ ਹੈ। ਪੁਲਿਸ ਅਨੁਸਾਰ ਬੀਤੀ 23 ਨਵੰਬਰ ਨੂੰ ਸਹਾਇਕ ਸਬ-ਇੰਸਪੈਕਟਰ ਰਾਜੀਵ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਕਰਨਾਲ ਵਿਖੇ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਇੰਸਪੈਕਟਰ ਅਜੈ ਕੁਮਾਰ ਦੀ ਅਗਵਾਈ ਹੇਠ ਸੀ.ਆਈ.ਏ.-3 ਦੀ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸੈਕਟਰ-9 ਕਰਨਾਲ ਦੇ ਵਸਨੀਕ ਭਾਨੂ ਪ੍ਰਤਾਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਨਹਿਰੂ ਪੈਲੇਸ ਸਥਿਤ ਓ.ਪੀ.ਐੱਸ. ਜਿਊਲਰਜ਼ ਦੇ ਸ਼ੋਅਰੂਮ ਵਿਚ ਮੈਨੇਜਰ ਵਜੋਂ ਕੰਮ ਕਰਦਾ ਹੈ। ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਸ਼ੋਅਰੂਮ ਦੇ ਚਾਂਦੀ ਵਾਲੇ ਕਾਊਂਟਰ ’ਤੇ ਕੰਮ ਕਰਨ ਵਾਲੇ ਸੇਲਜ਼ਮੈਨ ਚੰਪ੍ਰੀਤ ਸਿੰਘ ਉਰਫ਼ ਹੈਪੀ ’ਤੇ ਚਾਂਦੀ ਦਾ ਸਾਮਾਨ ਚੋਰੀ ਕਰਨ ਦਾ ਸ਼ੱਕ ਸੀ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਵੱਲੋਂ ਚੋਰੀ ਕੀਤੀ ਗਈ ਚਾਂਦੀ ਦੀ ਕੁੱਲ ਮਾਤਰਾ ਲਗਭਗ 10 ਤੋਂ 15 ਕਿਲੋ ਹੋਣ ਦਾ ਅਨੁਮਾਨ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਤੋਂ ਚੋਰੀ ਕੀਤੀ ਗਈ ਚਾਂਦੀ ਦੀ ਬਰਾਮਦਗੀ ਅਤੇ ਇਸ ਮਾਮਲੇ ਵਿਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸੰਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਗਾਂਧੀ ਚੌਕ ’ ਚ ਵਿਅਕਤੀ ’ ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ’ ਚ ਦੋ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਹਾਰੇ ਕਾ ਸਹਾਰਾ ਟਰੱਸਟ ਨੇ ਪਿੰਡ ਪਨੀਹਾਰੀ ਵਿਚ ਭਰੀ 108ਵੀਂ ਨਾਨਕ ਛੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।