26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਾਚੀਨ ਸ਼ਿਵ ਮੰਦਰ ਵਿਖੇ ਕੱਤਕ ਮਹਾਤਮ ਦੀ ਕਥਾ ਦੀ ਸਮਾਪਤੀ ਮੌਕੇ ਹਵਨ ਯੱਗ ਕਰਵਾਇਆ

ਮੁੱਦਕੀ, 25 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪ੍ਰਾਚੀਨ ਸ਼ਿਵ ਮੰਦਰ ਵਿਖੇ ਕੱਤਕ ਮਹਾਤਮ ਦੇ ਸਬੰਧ ਵਿਚ ਚੱਲ ਰਹੀ ਕਥਾ ਦੀ ਸਮਾਪਤੀ ਮੌਕੇ ਸ਼ਰਧਾ ਅਤੇ ਉਤਸ਼ਾਹ ਨਾਲ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਹਵਨ ਯੱਗ ਵਿਚ ਆਹੂਤੀਆਂ ਪਾ ਕੇ ਸਰਬੱਤ ਦੇ ਭਲੇ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।

ਅਜੀਤ ਡੈਸਕ 26-11-2026
ਮੁੱਦਕੀ, 25 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪ੍ਰਾਚੀਨ ਸ਼ਿਵ ਮੰਦਰ ਵਿਖੇ ਕੱਤਕ ਮਹਾਤਮ ਦੇ ਸਬੰਧ ਵਿਚ ਚੱਲ ਰਹੀ ਕਥਾ ਦੀ ਸਮਾਪਤੀ ਮੌਕੇ ਸ਼ਰਧਾ ਅਤੇ ਉਤਸ਼ਾਹ ਨਾਲ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਹਵਨ ਯੱਗ ਵਿਚ ਆਹੂਤੀਆਂ ਪਾ ਕੇ ਸਰਬੱਤ ਦੇ ਭਲੇ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਧਾਰਮਿਕ ਮਾਹੌਲ ਵਿਚ ਹੋਏ ਇਸ ਸਮਾਗਮ ਦੌਰਾਨ ਮੰਦਰ ਵਿਖੇ ਪਹੁੰਚੇ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੰਡਿਤ ਗੋਬਿੰਦ ਰਾਮ ਨੇ ਕੱਤਕ ਮਹਾਤਮ ਦੀ ਧਾਰਮਿਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਸ਼ਰਧਾਲੂਆਂ ਨੂੰ ਧਰਮ ਦੇ ਮਾਰਗ ’ਤੇ ਚੱਲਣ, ਪ੍ਰਭੂ ਭਗਤੀ ਕਰਨ ਅਤੇ ਨੇਕ ਕਰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸ਼ਰਧਾਲੂਆਂ ਵਲੋਂ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਹਰੀ ਚੰਦ ਗਰਗ, ਦਰਸ਼ਨ ਲਾਲ ਗਰਗ, ਰਮਨ ਜਿੰਦਲ, ਫਕੀਰ ਚੰਦ ਅਗਰਵਾਲ, ਮੋਹਿਤ ਗਰਗ, ਸਤੀਸ਼ ਅਗਰਵਾਲ, ਪ੍ਰਧਾਨ ਰਵਿੰਦਰ ਕੁਮਾਰ ਗਰਗ, ਲੱਕੀ ਸ਼ਰਮਾ ਸਾਬਕਾ ਪ੍ਰਧਾਨ, ਨਰੇਸ਼ ਅਗਰਵਾਲ, ਰੰਜੀਵ ਗਰਗ, ਰਾਜ ਕੁਮਾਰ ਗਰਗ, ਤਾਰਾ ਚੰਦ ਸ਼ਰਮਾ, ਦੀਪਕ ਸ਼ਰਮਾ, ਰਾਜੂ ਮਾਲੀ, ਡਾ.ਸੁਨੀਤਾ ਅਗਰਵਾਲ ਅਤੇ ਹੋਰ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਗੱਠਜੋੜ ਤੋਂ ਬਾਅਦ ਪੰਜਾਬ ’ ਚ ਅਕਾਲੀ - ਭਾਜਪਾ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ - ਸੁਖਵਿੰਦਰ ਸਿੰਘ ਜੌੜਾ ਅਗਲੀ ਖ਼ਬਰ ਨੌਜਵਾਨਾਂ ਨੂੰ ਵਿੱਤੀ ਸਾਖਰਤਾ, ਸਵੈ-ਰੁਜ਼ਗਾਰ, ਬੈਂਕਿੰਗ ਸਹੂਲਤਾਂ ਅਤੇ ਉੱਦਮਤਾ ਦੇ ਮੌਕਿਆਂ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।