ਗੁਰਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਨਾਰਾਇਣਗੜ੍ਹ, 25 ਨਵੰਬਰ (ਪੀ ਸਿੰਘ)- ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਰਾਗੀ ਫਰਿੰਦਰ ਪਾਲ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ।
ਨਾਰਾਇਣਗੜ੍ਹ, 25 ਨਵੰਬਰ (ਪੀ ਸਿੰਘ)- ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਰਾਗੀ ਫਰਿੰਦਰ ਪਾਲ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ। ਸਕੱਤਰ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਲੋਕਾਂ ਨੂੰ ‘ਨਾਮ ਜਪੋ, ਕੀਰਤ ਕਰੋ ਅਤੇ ਵੰਡ ਕੇ ਛਕੋ’ ਦੇ ਉਪਦੇਸ਼ਾਂ ਤੇ ਚਲਣ ਦੀ ਗੱਲ ਆਖੀ। ਉਨ੍ਹਾਂ ਸੰਗਤਾਂ ਨੂੰ ਸੇਵਾ ਅਤੇ ਸਿਮਰਨ ਕਰਨ ਅਤੇ ਹੰਕਾਰ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਕਲਯੁੱਗ ਦੇ ਲੋਕਾਂ ਨੂੰ ਤਾਰਨ, ਉਨ੍ਹਾਂ ਨੂੰ ਸਹੀ ਮਾਰਗ ‘ਤੇ ਚੱਲਣ, ਭਰਮਾਂ ਤੋਂ ਬਚਣ, ਹੰਕਾਰ ਨੂੰ ਤਿਆਗਣ ਅਤੇ ਆਪਣੇ ਆਪ ਨੂੰ ਪਰਮਾਤਮਾ ਨੂੰ ਸਮਰਪਿਤ ਕਰਨ ਲਈ ਧਰਤੀ ‘ਤੇ ਅਵਤਾਰ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਬਾਰੇ ਵੀ ਵਿਸਥਾਰ ਵਿਚ ਗੱਲ ਕੀਤੀ ਅਤੇ ਇਮਾਨਦਾਰੀ ਅਤੇ ਸੱਚਾਈ ਨਾਲ ਆਪਣੇ ਜੀਵਨ ਜਿਊਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ, ਸਕੱਤਰ ਫਰਿੰਦਰ ਗੁਲਿਆਣੀ, ਸਤਨਾਮ ਸਿੰਘ ਭਾਟੀਆ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਜਸਬੀਰ ਖੁਰਾਣਾ, ਬਲਵਿੰਦਰ ਭਾਟੀਆ, ਦਵਿੰਦਰ ਸਿੰਘ, ਸੁਖਵੰਤ ਸਿੰਘ, ਅਵਤਾਰ ਵਿਰਦੀ, ਮਨਿੰਦਰ ਸਿੰਘ ਭਾਟੀਆ, ਡਾਕਟਰ ਗੁਰਚਰਨ ਸਿੰਘ, ਮਹਿੰਦਰ ਸਿੰਘ , ਹਰਭਜਨ ਸਿੰਘ, ਮਿੰਕੂ ਕਪੂਰ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।