ਸਰਵਹਿੱਤਕਾਰੀ ਸਕੂਲ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ
ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
26-11-2026