ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ’ਚ ਇਕ ਮੁਲਜ਼ਮ ਗ੍ਰਿਫ਼ਤਾਰ
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਰਾਮਪੁਰਾ ਪੁਲਿਸ ਸਟੇਸ਼ਨ ਦੀ ਟੀਮ ਨੇ ਇਕ ਘਰ ਵਿਚ ਵੜ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਨ ਦੇ ਦੋਸ਼ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਤਰਸੇਮ ਕੁਮਾਰ ਨੇ ਦੱਸਿਆ ਕਿ ਇਲਾਕੇ ਵਿਚ ਰਹਿਣ ਵਾਲੀ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮਾਂ ਮੁਹਾਲੀ ਦੇ ਨੇੜੇ ਇਕ ਹਸਪਤਾਲ ਵਿਚ ਦਾਖਲ ਹੈ।
ਅਜੀਤ ਡੈਸਕ
27-11-2026