26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨੌਜਵਾਨਾਂ ਵਿਚ ਆਪਸੀ ਬਹਿਸਬਾਜ਼ੀ ਮਗਰੋਂ ਚੱਲੀ ਗੋਲੀ

ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਲਾਹੌਰੀ ਗੇਟ ਦੇ ਫਤਹਿਪੁਰੀ ਚੌਕ ਦੇ ਨਜ਼ਦੀਕ ਕੁਝ ਲੜਕਿਆਂ ਵਿਚ ਝਗੜਾ ਹੋ ਗਿਆ ਅਤੇ ਫਾਇਰਿੰਗ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਲਾਹੌਰੀ ਗੇਟ ਦੇ ਫਤਹਿਪੁਰੀ ਚੌਕ ਦੇ ਨਜ਼ਦੀਕ ਕੁਝ ਲੜਕਿਆਂ ਵਿਚ ਝਗੜਾ ਹੋ ਗਿਆ ਅਤੇ ਫਾਇਰਿੰਗ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਨਾਰਥ ਦਿੱਲੀ ਪੁਲਿਸ ਨੇ ਮੌਕੇ ’ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਪੁਲਿਸ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦਾ ਵਿਸ਼ਲੇਸ਼ਣ ਕਰ ਰਹੀ ਹੈ ਅਤੇ ਨਾਲ ਹੀ ਇੱਥੋਂ ਦੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਵੀ ਕਰ ਰਹੀ ਹੈ ਤਾਂ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਦੀ ਪਹਿਚਾਣ ਹੋ ਸਕੇ। ਪੁਲਿਸ ਨੂੰ ਪਤਾ ਲੱਗਾ ਹੈ ਕਿ ਇਨ੍ਹਾਂ ਲੋਕਾਂ ਦੀ ਕਿਸੇ ਗੱਲੋਂ ਆਪਸ ਵਿਚ ਬਹਿਸਬਾਜ਼ੀ ਹੋ ਗਈ ਅਤੇ ਇਸੇ ਦੌਰਾਨ ਫਾਇਰਿੰਗ ਹੋਈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਹ ਦੋਸ਼ੀ ਨੂੰ ਕਾਬੂ ਕਰ ਲਵੇਗੀ। ਪੁਲਿਸ ਜ਼ਖ਼ਮੀ ਹੋਏ ਨੌਜਵਾਨ ਤੋਂ ਵੀ ਜਾਣਕਾਰੀ ਲੈ ਰਹੀ ਹੈ।
ਪਿਛਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਨੇ ਫਲੋਰਲ ਕਰਾਫਟ ਇਨੋਵੇਸ਼ਨ ’ਤੇ ਦੋ ਦਿਨਾ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਬਾਬੈਨ ਬਲਾਕ ’ਚ “ਮਾਈ ਭਾਰਤ ਕੁਇਜ਼” ਨੇ 3,500 ਬੱਚਿਆਂ ’ਚ ਦੇਸ਼ ਭਗਤੀ ਦੀ ਭਾਵਨਾ ਜਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।