29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਯੂਨੀਵਰਸਿਟੀ ਵਿਖੇ ਕੀਤਾ ਜਾਗਰੂਕਤਾ ਪ੍ਰੋਗਰਾਮ

ਨਵੀਂ ਦਿੱਲੀ, 28 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੁਆਰਕਾ ਵਿਖੇ ਸੁਰੱਖਿਆ 2026 ਨਾਂਅ ਦਾ ਇਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ।

ਅਜੀਤ ਡੈਸਕ 29-11-2026
ਨਵੀਂ ਦਿੱਲੀ, 28 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੁਆਰਕਾ ਵਿਖੇ ਸੁਰੱਖਿਆ 2026 ਨਾਂਅ ਦਾ ਇਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ। ਇਸ ਵਿਚ ਯੂਨੀਵਰਿਸਟੀ ਦੇ ਨੈਸ਼ਨਲ ਸਰਵਿਸ ਸਕੀਮ (ਐਨ. ਐਸ. ਐਸ.) ਸੈੱਲ ਨੇ ਸਹਿਯੋਗ ਦਿੱਤਾ। ਇਸ ਪ੍ਰੋਗਰਾਮ ਦਾ ਮੁੱਖ ਫੋਕਸ ਔਰਤਾਂ ਦੀ ਸੁਰੱਖਿਆ, ਸਾਈਬਰ ਸੁਰੱਖਿਆ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ’ਤੇ ਸੀ। ਇਸ ਪ੍ਰੋਗਰਾਮ ਵਿਚ ਦੁਆਰਕਾ ਜ਼ਿਲ੍ਹੇ ਦੇ ਐਸ. ਆਈ. ਰਸ਼ਮੀ , ਐਸ. ਆਈ. ਤੇਜ ਸਿੰਘ ਅਤੇ ਟੀਮ ਮੈਡੀਕਾਮ ਨੇ ਭਾਗ ਲਿਆ। ਇਨ੍ਹਾਂ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ, ਨਿੱਜੀ ਸੁਰੱਖਿਆ, ਸਾਈਬਰ ਅਪਰਾਧਾਂ ਦੀ ਰੋਕਥਾਮ, ਆਨਲਾਈਨ ਧੋਖਾਧੜੀ, ਸਾਈਬਰ ਖ਼ਤਰਿਆਂ ਅਤੇ ਇੰਟਰਨੈੱਟ ਸੁਰੱਖਿਆ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਉਹ ਹਮੇਸ਼ਾ ਚੌਕਸ ਰਹਿਣ, ਪ੍ਰੇਸ਼ਾਨੀ ਵਿਰੁੱਧ ਆਵਾਜ਼ ਜ਼ਰੂਰ ਉਠਾਉਣ ਅਤੇ ਅਪਰਾਧਿਕ ਘਟਨਾਵਾਂ ਬਾਰੇ ਪੁਲਿਸ ਨੂੰ ਜ਼ਰੂਰ ਸੂਚਿਤ ਕਰਨ। ਵਿਕਾਸ ਮੀਨਾ (ਆਈ. ਪੀ. ਐਸ) ਵਧੀਕ ਡੀ. ਸੀ. ਪੀ. ਦੁਆਰਕਾ ਨੇ ਵੀ ਉਪਰੋਕਤ ਗੱਲਾਂ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਪੰਥ ਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਤਿਹਾਸਕ ਫ਼ੈਸਲਾ ਹੈ ਅਕਾਲੀ-ਭਾਜਪਾ ਗੱਠਜੋੜ-ਭੂੰਦੜ,ਸਰਨਾ ਅਗਲੀ ਖ਼ਬਰ ਸਕੂਲੀ ਲੜਕੀਆਂ ਦੀ ਸੁਰੱਖਿਆ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।