30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਟਰੈਕਟਰ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ

ਕਾਲਾਂਵਾਲੀ/ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਪੰਨੀਵਾਲਾ ਮੋਟਾ ਦੇ ਨੇੜੇ ਨੈਸ਼ਨਲ ਹਾਈਵੇਅ ਨੰਬਰ 9 ’ਤੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਸਾਹੂਵਾਲਾ ਫਸਟ ਵਾਸੀ ਧਰਮਪਾਲ (20) ਪੁੱਤਰ ਪਵਨ ਕੁਮਾਰ ਵਜੋਂ ਹੋਈ ਹੈ।

ਅਜੀਤ ਡੈਸਕ 30-11-2026
ਕਾਲਾਂਵਾਲੀ/ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਪੰਨੀਵਾਲਾ ਮੋਟਾ ਦੇ ਨੇੜੇ ਨੈਸ਼ਨਲ ਹਾਈਵੇਅ ਨੰਬਰ 9 ’ਤੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਸਾਹੂਵਾਲਾ ਫਸਟ ਵਾਸੀ ਧਰਮਪਾਲ (20) ਪੁੱਤਰ ਪਵਨ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਟਰੈਕਟਰ-ਟਰਾਲੀ ’ਤੇ ਸਿਰਸਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਪੰਨੀਵਾਲਾ ਮੋਟਾ ਵਿਖੇ ਇੰਜੀਨੀਅਰਿੰਗ ਕਾਲਜ ਦੇ ਨੇੜੇ ਪਹੁੰਚੇ ਤਾਂ ਅਚਾਨਕ ਲੱਗੇ ਝਟਕੇ ਕਾਰਨ ਟਰੈਕਟਰ ’ਤੇ ਬੈਠਾ ਪਵਨ ਕੁਮਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ’ਤੇ ਡਿੱਗ ਪਿਆ। ਇਸ ਦੌਰਾਨ ਟਰਾਲੀ ਉਸ ਦੇ ਉੱਪਰੋਂ ਲੰਘ ਗਈ। ਪਵਨ ਗੰਭੀਰ ਜ਼ਖਮੀ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਔਢਾਂ ਥਾਣੇ ਦੇ ਏਐਸਆਈ ਸੁਨੀਲ ਕੁਮਾਰ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮੌਕੇ ਦਾ ਮੁਆਇਨਾ ਕਰਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਿਰਸਾ ਭੇਜ ਦਿੱਤਾ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਥਾਣਾ ਔਢਾਂ ਪੁਲਿਸ ਨੇ ਮ੍ਰਿਤਕ ਦੇ ਪਿਤਾ ਧਰਮਪਾਲ ਦੇ ਬਿਆਨ ’ਤੇ ਟਰੈਕਟਰ ਚਾਲਕ ਸਤਪਾਲ ਵਾਸੀ ਪਨੀਹਾਰੀ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਹਾਦਸੇ ਨਾਲ ਸੰਬੰਧਤ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਕੈਥਲ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਫਿੱਟ ਇੰਡੀਆ ਮੂਵਮੈਂਟ ਦੇ ਹਿੱਸੇ ਵਜੋਂ ਕੀਤਾ ਯੋਗਾ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।