30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਨੇ ਸਰਪੰਚ ਅਸਤੂਤੀ ਕੰਬੋਜ ਦੇ ਘਰ ਸੁਣੀ ‘ਮਨ ਕੀ ਬਾਤ’

ਫਤਿਹਾਬਾਦ, 29 ਨਵੰਬਰ (ਹਰਬੰਸ ਸਿੰਘ ਮੰਡੇਰ)- ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌਰਾ ਨੇ ਪਿੰਡ ਬਰਸੀਨ ਵਿਖੇ ਸਰਪੰਚ ਅਸਤੂਤੀ ਕੰਬੋਜ ਦੇ ਘਰ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 140ਵੇਂ ਐਪੀਸੋਡ ਨੂੰ ਸੁਣਿਆ। ਉਨ੍ਹਾਂ ਸੰਗਠਨਾਤਮਕ ਗਤੀਵਿਧੀਆਂ ਅਤੇ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ ’ਤੇ ਚਰਚਾ ਕਰਨ ਲਈ ਬੂਥ ਨੰਬਰ 70 ’ਤੇ ਬੂਥ ਕਮੇਟੀ ਦੀ ਮੀਟਿੰਗ ਕੀਤੀ।

ਅਜੀਤ ਡੈਸਕ 30-11-2026
ਫਤਿਹਾਬਾਦ, 29 ਨਵੰਬਰ (ਹਰਬੰਸ ਸਿੰਘ ਮੰਡੇਰ)- ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌਰਾ ਨੇ ਪਿੰਡ ਬਰਸੀਨ ਵਿਖੇ ਸਰਪੰਚ ਅਸਤੂਤੀ ਕੰਬੋਜ ਦੇ ਘਰ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 140ਵੇਂ ਐਪੀਸੋਡ ਨੂੰ ਸੁਣਿਆ। ਉਨ੍ਹਾਂ ਸੰਗਠਨਾਤਮਕ ਗਤੀਵਿਧੀਆਂ ਅਤੇ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ ’ਤੇ ਚਰਚਾ ਕਰਨ ਲਈ ਬੂਥ ਨੰਬਰ 70 ’ਤੇ ਬੂਥ ਕਮੇਟੀ ਦੀ ਮੀਟਿੰਗ ਕੀਤੀ। ਪ੍ਰਵੀਨ ਜੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਸਮਾਜ ਦੇ ਹਰ ਵਰਗ ਅਤੇ ਦੇਸ਼ ਦੇ ਹਰ ਖੇਤਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਧਾਨ ਮੰਤਰੀ ਨੇ ਨਸ਼ਿਆਂ ਦੀ ਲਤ ਨੂੰ ਨੌਜਵਾਨਾਂ ਦੇ ਭਵਿੱਖ ਲਈ ਵੱਡੀ ਚੁਣੌਤੀ ਦੱਸਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ। ਉਨ੍ਹਾਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਮਾਜ ’ਚ ਵੱਧ ਰਹੀ ਸਰਗਰਮੀ ਅਤੇ ਨੌਜਵਾਨਾਂ ਦੁਆਰਾ ਇੱਛਾ ਸ਼ਕਤੀ ਰਾਹੀਂ ਨਸ਼ਿਆਂ ’ ਤੇ ਜਿੱਤ ਪ੍ਰਾਪਤ ਕਰਨ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ’ਚ ਹਰੇਕ ਵਰਕਰ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਵਰਕਰਾਂ ਨੂੰ ਜਨ ਸੰਪਰਕ ਵਧਾਉਣ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਸੁਮਨ ਖਿਚੜ, ਬਲਾਕ ਸਮਿਤੀ ਪ੍ਰਧਾਨ ਪੂਜਾ ਚਰਾਇਪੋਤਰਾ, ਮੰਡਲ ਜਨਰਲ ਸਕੱਤਰ ਵਿਜੇ ਜਾਂਗੜਾ, ਜ਼ਿਲ੍ਹਾ ਮੀਡੀਆ ਇੰਚਾਰਜ ਕੰਵਲ ਚੌਧਰੀ, ਰਾਕੇਸ਼ ਸਮਰੀਆ, ਜੈਪ੍ਰਕਾਸ਼ ਗੋਦਾਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਸੰਡੇਜ਼ ਆਨ ਸਾਈਕਲ’ ਰੈਲੀ ’ਚ 118 ਨੌਜਵਾਨਾਂ ਨੇ ਭਰੀ ਫਿਟਨੈੱਸ ਦੀ ਉਡਾਰੀ ਅਗਲੀ ਖ਼ਬਰ ਨੌਜਵਾਨਾਂ ਨੂੰ ਲੀਡਰਸ਼ਿਪ ’ਚ ਹਿੱਸੇਦਾਰੀ ਦੇਵੇ ਕਾਂਗਰਸ ਹਾਈਕਮਾਨ-ਰਾਹੁਲ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।