02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਲਾਇਨਜ਼ ਭਵਨ ਪੁੱਜੇ ਭਾਜਪਾ ਸੂਬਾ ਪ੍ਰਧਾਨ ਵਿਰੁੱਧ ‘ਆਪ’ ਵਲੋਂ ਜ਼ੋਰਦਾਰ ਪ੍ਰਦਰਸ਼ਨ

ਜਲੰਧਰ, 1 ਸਤੰਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਵਲੋਂ ਮੰਗਲਵਾਰ ਨੂੰ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਵਲੋਂ ਇਹ ਰੋਸ ਪ੍ਰਦਰਸ਼ਨ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਤੇ ਇਸ ਨਾਲ ਸੰਬੰਧਿਤ ਦੋਸ਼ੀਆਂ ਪ੍ਰਤੀ ਭਾਜਪਾ ਆਗੂਆਂ ਦੇ ਰਵੱਈਏ ਦੇ ਵਿਰੋਧ ਵਿੱਚ ਕੀਤਾ ਗਿਆ।

ਲਾਜਪਤ ਨਗਰ ਮਾਰਕੀਟ ਤੋਂ ਲਾਇਨਜ਼ ਭਵਨ ਨੂੰ ਜਾਣ ਵਾਲੇ ਰਸਤੇ ’ਤੇ ਇਕੱਤਰ ਹੋਏ ਪ੍ਰਦਰਸ਼ਨਕਾਰੀ ਤੇ ਉਨ੍ਹਾਂ ਨੂੰ ਰੋਕਣ ਲਈ ਤਾਇਨਾਤ ਵੱਡੀ ਗਿਣਤੀ ਪੁਲਿਸ ਮੁਲਾਜ਼ਮ। ਤਸਵੀਰ-ਜੀਪੀ ਸਿੰਘ 02-09-2026


ਜਲੰਧਰ, 1 ਸਤੰਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਵਲੋਂ ਮੰਗਲਵਾਰ ਨੂੰ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਵਲੋਂ ਇਹ ਰੋਸ ਪ੍ਰਦਰਸ਼ਨ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਤੇ ਇਸ ਨਾਲ ਸੰਬੰਧਿਤ ਦੋਸ਼ੀਆਂ ਪ੍ਰਤੀ ਭਾਜਪਾ ਆਗੂਆਂ ਦੇ ਰਵੱਈਏ ਦੇ ਵਿਰੋਧ ਵਿੱਚ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ‘ਕਾਂਗਰਸ ਕਾਤਲ, ਭਾਜਪਾ ਹਮਦਰਦ’ ਲਿਖੇ ਪੋਸਟਰ ਵੀ ਲਹਿਰਾਏ। ਰੋਸ ਪ੍ਰਦਰਸ਼ਨ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਲਾਇਨਜ਼ ਭਵਨ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਪਹਿਲਾਂ ਤੋਂ ਹੀ ਤਾਇਨਾਤ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਦਰਮਿਆਨ ਧੱਕਾਮੁੱਕੀ ਵੀ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਤ੍ਰਾਸਦੀ ਨੂੰ ਪੰਜਾਬ ਤੇ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਹਜ਼ਾਰਾਂ ਬੇਕਸੂਰ ਸਿੱਖਾਂ ਦੇ ਕਤਲੇਆਮ ਦੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਅਜਿਹੇ ਸਮੇਂ ਵਿੱਚ ਕਤਲੇਆਮ ਨਾਲ ਜੁੜੇ ਦੋਸ਼ੀਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਜਾਂ ਸਿਆਸੀ ਨਜ਼ਦੀਕੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਦੇ ਹੱਥ ਸਿੱਖਾਂ ਦੇ ਖੂਨ ਨਾਲ ਰੰਗੇ ਹੋਣ, ਉਨ੍ਹਾਂ ਨੂੰ ਸਿਆਸੀ ਸਹਾਰਾ ਦੇਣ ਵਾਲਿਆਂ ਨੂੰ ਪੰਜਾਬ ਦੀ ਧਰਤੀ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ 1984 ਦੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਾਂ ਉਨ੍ਹਾਂ ਲੋਕਾਂ ਦੇ ਨਾਲ, ਜਿਨ੍ਹਾਂ ’ਤੇ ਇਸ ਦੁਖਦਾਈ ਘਟਨਾ ਨਾਲ ਸਬੰਧਤ ਗੰਭੀਰ ਦੋਸ਼ ਲੱਗੇ ਹਨ। 1984 ਦਾ ਸਿੱਖ ਕਤਲੇਆਮ ਸਿੱਖ ਕੌਮ ਦੇ ਦਿਲ ’ਤੇ ਲੱਗਿਆ ਉਹ ਜ਼ਖ਼ਮ ਹੈ, ਜਿਸ ਨੂੰ ਸਮਾਂ ਵੀ ਨਹੀਂ ਮਿਟਾ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਸਭ ਦੇਖ ਰਹੇ ਹਨ ਕਿ ਕੌਣ ਇਨਸਾਫ਼ ਦੀ ਗੱਲ ਕਰਦਾ ਹੈ ਅਤੇ ਕੌਣ ਕਥਿਤ ਤੌਰ ’ਤੇ ਦੋਸ਼ੀਆਂ ਪ੍ਰਤੀ ਨਰਮ ਰਵੱਈਆ ਅਪਣਾਉਂਦਾ ਹੈ। ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਜਿਹੀ ਕਾਰਵਾਈ ਨੇ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਭਾਰੀ ਰੋਸ ਪੈਦਾ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ, ਸਿੱਖ ਭਾਵਨਾਵਾਂ ਅਤੇ ਇਨਸਾਫ਼ ਦੀ ਆਵਾਜ਼ ਨੂੰ ਹਰ ਮੰਚ ’ਤੇ ਬੁਲੰਦ ਕਰਦੀ ਰਹੇਗੀ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨਸਾਫ਼, ਲੋਕਤੰਤਰ ਅਤੇ ਪੀੜਤ ਪਰਿਵਾਰਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ। ਇਸ ਰੋਸ ਪ੍ਰਦਰਸ਼ਨ ’ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ ਸ਼ੇਰਗਿੱਲ, ਅਤੀਨ ਅਗਨੀਹੋਤਰੀ, ਰੋਬਿਨ ਸਾਂਪਲਾ, ਹਰਚਰਨ ਸਿੰਘ ਸੰਧੂ, ਜਸਵੀਰ ਜਲਾਲਪੁਰ, ਆਤਮ ਪ੍ਰਕਾਸ਼ ਬੱਬਲੂ, ਹਰਜਿੰਦਰ ਸਿੰਘ ਸੀਚੇਵਾਲ, ਡਾ. ਅਮਿਤ, ਵਿਜੇ ਭਾਟੀਆ, ਵਿਜੇ ਪਾਲ ਯਾਦਵ, ਮੀਡੀਆ ਇੰਚਾਰਜ ਸੰਜੀਵ ਭਗਤ ਅਤੇ ਵੈਭਵ ਸੇਠੀ ਸਮੇਤ ਹੋਰ ਆਗੂ ਤੇ ਅਹੁਦੇਦਾਰ ਵੀ ਮੌਕੇ ’ਤੇ ਪਹੁੰਚੇ।

ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਢਿਲਵਾਂ ਤੋਂ ਤੱਲ੍ਹਣ ਫਾਟਕ ਤੱਕ ਬਣਨ ਵਾਲੀ ਮੁੱਖ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਅਗਲੀ ਖ਼ਬਰ ਦਮੋਰੀਆ ਪੁਲ ਦਾ ਰਸਤਾ ਖੁੱਲ੍ਹਣ ਨਾਲ ਲੋਕਾਂ ਨੂੰ ਮਿਲੀ ਰਾਹਤ, ਕੰਮ ਅਜੇ ਵੀ ਅਧੂਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।