02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਮਿਸ਼ਨਰੇਟ ਪੁਲਿਸ ਦੇ ਸੇਵਾ ਮੁਕਤ ਹੋਏ 10 ਪੁਲਿਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜਲੰਧਰ, 1 ਸਤੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰੇਟ ’ਚੋਂ ਸੇਵਾ ਮੁਕਤ ਹੋਏ 10 ਪੁਲਿਸ ਅਧਿਕਾਰੀਆਂ ਨੂੰ ਪੁਲਿਸ ਲਾਈਨਜ਼ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਦੀਆਂ ਕੀਮਤੀ ਸੇਵਾਵਾਂ, ਸਮਰਪਣ ਅਤੇ ਪੁਲਿਸ ਵਿਭਾਗ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ।

ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰੇਟ ’ਚੋਂ ਸੇਵਾ ਮੁਕਤ ਹੋਏ 10 ਪੁਲਿਸ ਅਧਿਕਾਰੀਆਂ ਨੂੰ ਪੁਲਿਸ ਲਾਈਨਜ਼ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਦੀਆਂ ਕੀਮਤੀ ਸੇਵਾਵਾਂ, ਸਮਰਪਣ ਅਤੇ ਪੁਲਿਸ ਵਿਭਾਗ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਡੀ.ਸੀ.ਪੀ. ਹੈੱਡਕੁਆਰਟਰਜ਼ ਪਰਮਿੰਦਰ ਸਿੰਘ ਹੀਰ, ਏ.ਸੀ.ਪੀ. ਕੈਂਟ ਕੁਲਵਿੰਦਰ ਸਿੰਘ ਅਤੇ ਏ.ਸੀ.ਪੀ. ਕਮਾਂਡ ਸੈਂਟਰ ਸੰਦੀਪ ਕੁਮਾਰ ਵਲੋਂ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਦੀਆਂ ਪ੍ਰਾਪਤੀਆਂ, ਪੇਸ਼ੇਵਰ ਸਮਰਪਣ ਅਤੇ ਸੇਵਾ ਦੌਰਾਨ ਹਾਸਿਲ ਕੀਤੀਆਂ ਮਹੱਤਵਪੂਰਨ ਉਪਲਬਧੀਆਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਦੀ ਇਮਾਨਦਾਰੀ, ਅਨੁਸ਼ਾਸਨ, ਨਿਸ਼ਠਾ ਅਤੇ ਡਿਊਟੀ ਪ੍ਰਤੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਡੀ. ਸੀ. ਪੀ. ਪਰਮਿੰਦਰ ਸਿੰਘ ਹੀਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀਆਂ ਲੰਬੇ ਸਮੇਂ ਤੱਕ ਨਿਭਾਈਆਂ ਸਮਰਪਿਤ ਸੇਵਾਵਾਂ ਦੀ ਕਦਰ ਅਤੇ ਨਿਸ਼ਕਾਮ ਯੋਗਦਾਨ ਲਈ ਕ੍ਰਿਤਜਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੇਵਾ ਮੁਕਤ ਹੋ ਰਹੇ ਸਾਰੇ ਅਧਿਕਾਰੀਆਂ ਨੂੰ ਸੁਖਮਈ, ਸਿਹਤਮੰਦ ਅਤੇ ਸੰਤੁਸ਼ਟ ਸੇਵਾ ਮੁਕਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਕਾਈਰਾਈਡਰਜ਼ ਵੈੱਲਫੇਅਰ ਸੁਸਾਇਟੀ ਵਲੋਂ ਬਜ਼ੁਰਗਾਂ ਲਈ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਭਾਜਪਾ-ਕਾਂਗਰਸ ਤੇ ਅਕਾਲੀ ਦਲ ਛੱਡ ਕੇ ਕਈ ਪ੍ਰਮੁੱਖ ਆਗੂ ਤੇ ਪਰਿਵਾਰ ‘ਆਪ’ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।