03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵੰਦੇ ਮਾਤਰਮ ਦਾ ਲਾਜ਼ਮੀ ਗਾਇਨ ਸਿੱਖ ਸਿਧਾਂਤਾਂ ’ਤੇ ਹਮਲਾ-ਈਮਾਨ ਸਿੰਘ ਮਾਨ

ਸ਼ਾਹਕੋਟ, 2 ਸਤੰਬਰ (ਦਲਜੀਤ ਸਿੰਘ ਸਚਦੇਵਾ, ਡਾ: ਨਗਿੰਦਰ ਸਿੰਘ ਬਾਂਸਲ)- ਕੇਂਦਰ ਸਰਕਾਰ ਅਤੇ ਆਰ. ਐੱਸ.

ਅਜੀਤ ਡੈਸਕ 03-09-2026
ਸ਼ਾਹਕੋਟ, 2 ਸਤੰਬਰ (ਦਲਜੀਤ ਸਿੰਘ ਸਚਦੇਵਾ, ਡਾ: ਨਗਿੰਦਰ ਸਿੰਘ ਬਾਂਸਲ)- ਕੇਂਦਰ ਸਰਕਾਰ ਅਤੇ ਆਰ.ਐੱਸ.ਐੱਸ ਵਲੋਂ ਘੱਟ-ਗਿਣਤੀਆਂ ਦੀ ਹੋਂਦ ਨੂੰ ਖ਼ਤਮ ਕਰਨ ਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ ’ਤੇ ਸੱਟ ਮਾਰੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਨੇ ਸ਼ਾਹਕੋਟ ਵਿਖੇ ਇਕ ਪ੍ਰੈੱਸ ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬਾਈ ਆਗੂ ਜਥੇ: ਸੁਲੱਖਣ ਸਿੰਘ ਸ਼ਾਹਕੋਟ ਤੇ ਹੋਰ ਸਥਾਨਕ ਆਗੂ ਵੀ ਮੌਜੂਦ ਸਨ। ਈਮਾਨ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਬਣਾ ਕੇ ਦੇਸ਼ ਦੇ ਨਾਗਰਿਕਾਂ ’ਤੇ ਵੰਦੇ ਮਾਤਰਮ ਗਾਉਣ ਲਈ ਜੁਰਮਾਨੇ ਤੇ ਸਜ਼ਾਵਾਂ ਦਾ ਦਬਾਅ ਪਾਇਆ ਜਾ ਰਿਹਾ ਹੈ, ਜਦਕਿ ਗੁਰਮਤਿ ਸਿਧਾਂਤ ‘ਨਾ ਹਮ ਹਿੰਦੂ ਨਾ ਮੁਸਲਮਾਨ’ ਤਹਿਤ ਕੇਵਲ ਇਕ ਓਅੰਕਾਰ ਨਿਰੰਕਾਰ ਦੀ ਅਰਾਧਨਾ ਦੀ ਗੱਲ ਕਰਦਾ ਹੈ। ਉਨ੍ਹਾਂ ਅਮਰੀਕਾ ਵੱਸਦੇ ਸਿੱਖਾਂ ਨੂੰ ਉੱਥੋਂ ਦੇ ਪ੍ਰਸ਼ਾਸਨ ਤੇ ਸੈਨੇਟਰਾਂ ਤੱਕ ਪਹੁੰਚ ਕਰਕੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਵਿੱਦਿਅਕ ਨੀਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਤੋੜ-ਮਰੋੜ ਕੇ ਮਨੂਸਮ੍ਰਿਤੀ ਦੀ ਸੋਚ ਥੋਪੀ ਜਾ ਰਹੀ ਹੈ ਅਤੇ ਡਾ. ਬੀ.ਆਰ ਅੰਬੇਡਕਰ ਵਲੋਂ ਸੰਵਿਧਾਨ ਰਾਹੀਂ ਦਿੱਤੇ ਸਮਾਨਤਾ ਤੇ ਵੈੱਲਫੇਅਰ ਸਟੇਟ ਦੇ ਸੰਕਲਪ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਜਮਹੂਰੀ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੰਥਕ ਸੰਸਥਾਵਾਂ ਮਜ਼ਬੂਤ ਹੋ ਸਕਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 15 ਸਤੰਬਰ ਨੂੰ ਸਾਰਾਗੜੀ ਸਰਾਂ ਅੰਮ੍ਰਿਤਸਰ ਨਜ਼ਦੀਕ ਮਨਾਏ ਜਾ ਰਹੇ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਸਿੱਖ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਗੁਰਦਿਆਲ ਸਿੰਘ ਲੋਹੀਆਂ, ਲਵਦੀਪ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਰਾਜੂ, ਜੋਗਾ ਸਿੰਘ, ਸਰਵਣ ਸਿੰਘ ਬਰਾੜ, ਜੱਸਾ ਸਿੰਘ ਬੁਰਜ, ਦਰਸ਼ਨ ਸਿੰਘ ਝੁੱਗੀਆਂ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਝੋਨਾ ਪਿਆ ਫੁਟਾਰੇ, ਬਿਜਲੀ ਦੇ ਦੇ ਸਰਕਾਰੇ ਅਗਲੀ ਖ਼ਬਰ ਕਰਤਾਰਪੁਰ ’ਚ ਜਨਮ ਅਸ਼ਟਮੀ ਦੇ ਪਾਵਨ ਉਤਸਵ ਸੰਬੰਧੀ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।