ਬਾਰਿਸ਼ ਨਾਲ ਕਮਿਸ਼ਨਰ ਤੇ ਮੇਅਰ ਹਾਊਸ ਵੀ ਪਾਣੀ ’ਚ ਡੁੱਬੇ ਨਿਗਮ ਦੇ ਪ੍ਰਬੰਧਾਂ ਅਤੇ ਦਾਅਵਿਆਂ ਦੀ ਖੁੱਲ੍ਹੀ ਪੋਲ
ਜਲੰਧਰ, 3 ਸਤੰਬਰ (ਸ਼ਿਵ)-ਅੱਜ ਦੁਪਹਿਰ ਜਲੰਧਰ ਦੇ ਕਈ ਇਲਾਕਿਆਂ ਵਿੱਚ ਹੋਈ ਤੇਜ਼ ਬਰਸਾਤ ਨੇ ਇੱਕ ਵਾਰ ਫਿਰ ਜਲੰਧਰ ਨਗਰ ਨਿਗਮ ਦੇ ਪ੍ਰਬੰਧਾਂ ਅਤੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਕੁਝ ਇਲਾਕਿਆਂ ’ਚ ਹਾਲਾਤ ਇੰਨੇ ਖਰਾਬ ਹੋ ਗਏ ਕਿ ਸੜਕਾਂ ’ਤੇ ਕਈ-ਕਈ ਫੁੱਟ ਪਾਣੀ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਘੰਟਿਆਂ ਤੱਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਪਾਣੀ ਨਾਲ ਭਰਿਆ ਮਾਡਲ ਟਾਊਨ ਸਥਿਤ ਮੇਅਰ ਹਾਊਸ। ਤਸਵੀਰ. ਮੁਨੀਸ਼
04-09-2026