05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਹਨਜੀਤ ਸਿੰਘ ਨਾਲ ਹੋਏ ਧੱਕੇ ਦਾ ਲੋਕ 2027 ’ਚ ਲੈਣਗੇ ਬਦਲਾ-ਭੰਡਾਰੀ

ਜਲੰਧਰ, 4 ਸਤੰਬਰ (ਸ਼ਿਵ)- ਸਾਬਕਾ ਮੁੱਖ ਸੰਸਦੀ ਸਕੱਤਰ ਤੇ ਭਾਜਪਾ ਦੇ ਸੀਨੀਅਰ ਆਗੂ ਕੇ. ਡੀ.

ਅਜੀਤ ਡੈਸਕ 05-09-2026
ਜਲੰਧਰ, 4 ਸਤੰਬਰ (ਸ਼ਿਵ)- ਸਾਬਕਾ ਮੁੱਖ ਸੰਸਦੀ ਸਕੱਤਰ ਤੇ ਭਾਜਪਾ ਦੇ ਸੀਨੀਅਰ ਆਗੂ ਕੇ.ਡੀ. ਭੰਡਾਰੀ ਨੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਅੱਤਿਆਚਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਹਨਜੀਤ ਸਿੰਘ ਵਲੋਂ ਪੰਜਾਬ ਅਤੇ ਸੰਗਰੂਰ ਵਿੱਚ ਨਸ਼ੇ ਦੀ ਸਮੱਸਿਆ ਬਾਰੇ ਆਵਾਜ਼ ਉਠਾਉਣ ’ਤੇ ਪੁਲਿਸ ਵਲੋਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ। ਭੰਡਾਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸਰਕਾਰ ਸਾਹਮਣੇ ਸੱਚ ਬੋਲਣ ਦਾ ਹੱਕ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਭੂਮਿਕਾ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਪੁਲਿਸ ਨੂੰ ਕਿਸੇ ਵੀ ਸਰਕਾਰ ਦੀ ਕਠਪੁਤਲੀ ਬਣਨ ਦੀ ਬਜਾਏ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਭੰਡਾਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਦਾ ਫੈਸਲਾ ਕਰ ਚੁੱਕੇ ਹਨ ਅਤੇ ਭਾਜਪਾ ਨੂੰ ਸੇਵਾ ਦਾ ਮੌਕਾ ਦੇਣਗੇ।
ਪਿਛਲੀ ਖ਼ਬਰ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਵਜੋਂ ਸ਼ੀਤਲ ਅੰਗੁਰਾਲ ਦੇ ਅਹੁਦਾ ਸੰਭਾਲ ਸਮਾਗਮ ’ਚ ਜਲੰਧਰ ਤੋਂ ਸੈਂਕੜੇ ਕਾ... ਅਗਲੀ ਖ਼ਬਰ ਜਲੰਧਰ ਪਬਲਿਕ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।