05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਦਮਪੁਰ ਦੀਆਂ ਪੰਚਾਇਤਾਂ ਲਈ ਵਿਕਾਸ ਕਾਰਜਾਂ ਨੂੰ ਹੁੰਗਾਰਾ: ‘ਰੰਗਲਾ ਪੰਜਾਬ’ ਸਕੀਮ ਤਹਿਤ ਵੰਡੇ ਗਏ ਗ੍ਰਾਂਟਾਂ ਦੇ ਚੈੱਕ

ਦਮਪੁਰ, 4 ਸਤੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ‘ਰੰਗਲਾ ਪੰਜਾਬ’ ਸਕੀਮ ਤਹਿਤ ਆਦਮਪੁਰ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4. 77 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ।

ਅਜੀਤ ਡੈਸਕ 05-09-2026
ਦਮਪੁਰ, 4 ਸਤੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ‘ਰੰਗਲਾ ਪੰਜਾਬ’ ਸਕੀਮ ਤਹਿਤ ਆਦਮਪੁਰ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4.77 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਬੀ.ਡੀ.ਪੀ.ਓ. ਦਫਤਰ ਆਦਮਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਆਦਮਪੁਰ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਚੈੱਕ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ‘ਰੰਗਲਾ ਪੰਜਾਬ’ ਮੁਹਿੰਮ ਦਾ ਮੁੱਖ ਮਕਸਦ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਕਿ ਗਲੀਆਂ-ਨਾਲੀਆਂ, ਛੱਪੜਾਂ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਸਟ੍ਰੀਟ ਲਾਈਟਾਂ, ਡਿਸਪੈਂਸਰੀਆਂ, ਦੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਪ੍ਰਾਪਤ ਹੋਈਆਂ ਗ੍ਰਾਂਟਾਂ ਦੀ ਵਰਤੋਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਅਤੇ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦੀ ਭਲਾਈ ਲਈ ਕੀਤੀ ਜਾਵੇ। ਇਸ ਮੌਕੇ ਬਲਾਕ ਸੰਮਤੀ ਆਦਮਪੁਰ ਦੇ ਚੇਅਰਮੈਨ ਦਲਜੀਤ ਸਿੰਘ ਮਿਨਹਾਸ, ਵਾਈਸ ਚੇਅਰਮੈਨ ਕਮਲਜੀਤ ਸਲਾਲਾ,ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੀਤ ਸਿੰਘ ਨਿਝੱਰ, ਜ਼ਿਲਾ ਪ੍ਰੀਸ਼ਦ ਮੈਂਬਰ ਲਖਬੀਰ ਸਿੰਘ ਹਜਾਰਾ, ਸਰਬਜੀਤ ਹੈਪੀ ਜ਼ਿਲ੍ਹਾਂ ਪ੍ਰੀਸ਼ਦ ਮੈਬਰ ਮੈਂਬਰ ਜੰਡੂ,ਇੰਦਰਜੀਤ ਸਿੰਘ ਬਲਾਕ ਪ੍ਰਧਾਨ, ਅਸ਼ੋਕ ਕੁਮਾਰ ਕਪੂਰ, ਅਮਨਦੀਪ ਭੇਲਾ ਮੀਡੀਆ ਇੰਚਾਰਜ ਪਿੰਡ ਸਮੇਤ ਪਿੰਡਾਂ ਦੇ ਸਰਪੰਚ ਸਮੇਤ ਪੰਚਾਇਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ।
ਪਿਛਲੀ ਖ਼ਬਰ ਸਰਕਾਰੀ ਸਕੂਲ ਬਿਨਪਾਲਕੇ ਦੀ ਅਧਿਆਪਕਾ ਗੁਰਪ੍ਰੀਤ ਕੌਰ ਹੋਵੇਗੀ ਸਟੇਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਮੋਟਰਾਂ ਦੀ 8 ਘੰਟੇ ਬਿਜਲੀ ਦੀ ਮੰਗ ਸੰਬੰਧੀ ਬੀ.ਕੇ.ਯੂ. ਕਾਦੀਆਂ ਵਲੋਂ ਬਿਜਲੀ ਅਧਿਕਾਰੀਆਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।