06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਿਜਲੀ ਕੱਟਾਂ ਲਈ ਭਾਜਪਾ ਨੇ ‘ਆਪ’ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ­

ਜਲੰਧਰ, 5 ਸਤੰਬਰ, 5 ਸਤੰਬਰ (ਸ਼ਿਵ)- ਜਲੰਧਰ ਦੀ ਇੰਡਸਟਰੀ ਅਤੇ ਵਪਾਰ ’ਤੇ ਵੱਧ ਰਹੇ ਬਿਜਲੀ ਸੰਕਟ ਦੇ ਪ੍ਰਭਾਵ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਭਾਜਪਾ ਸ਼ਹਿਰੀ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਡੀ.

ਸ਼ੁਭੀ ਆਂਗਰਾ ਨੂੰ ਮੰਗ ਪੱਤਰ ਸੌਂਪਦੇ ਹੋਏ ਅਸ਼ੋਕ ਸਰੀਨ ਹਿੱਕੀ, ਕੇ.ਡੀ. ਭੰਡਾਰੀ, ਸ਼ੀਤਲ ਅੰਗੁਰਾਲ, ਦਿਨੇਸ਼ ਢੱਲ, ਅਮਰਜੀਤ ਸਿੰਘ ਅਮਰੀ, ਸੁਸ਼ੀਲ ਸ਼ਰਮਾ, ਰਾਜੇਸ਼ ਕਪੂਰ, ਹੈਪੀ ਦੀਵਾਨ ਅਤੇ ਹੋਰ। ਤਸਵੀਰ. ਜੀ. ਪੀ. ਸਿੰਘ 06-09-2026
ਜਲੰਧਰ, 5 ਸਤੰਬਰ, 5 ਸਤੰਬਰ (ਸ਼ਿਵ)- ਜਲੰਧਰ ਦੀ ਇੰਡਸਟਰੀ ਅਤੇ ਵਪਾਰ ’ਤੇ ਵੱਧ ਰਹੇ ਬਿਜਲੀ ਸੰਕਟ ਦੇ ਪ੍ਰਭਾਵ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਭਾਜਪਾ ਸ਼ਹਿਰੀ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਡੀ.ਸੀ. ਦਫ਼ਤਰ ਪਹੁੰਚ ਕੇ ਐਸ.ਡੀ.ਐਮ.-1 ਸ਼ੁਭੀ ਆਂਗਰਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ। ਇਸ ਮੌਕੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਭਾਜਪਾ ਆਗੂ ਦਿਨੇਸ਼ ਢੱਲ ਕਾਲੀ, ਪ੍ਰਦੇਸ਼ ਸਕੱਤਰ ਅਮਰਜੀਤ ਸਿੰਘ ਅਮਰੀ, ਮਹਾਂਮੰਤਰੀ ਰਾਜੇਸ਼ ਕਪੂਰ ਅਤੇ ਇੰਡਸਟਰੀ ਸੈੱਲ ਦੇ ਜ਼ਿਲ੍ਹਾ ਕਨਵੀਨਰ ਹੈਪੀ ਦੀਵਾਨ ਹਾਜ਼ਰ ਸਨ। ਭਾਜਪਾ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਘਾਟ ਅਤੇ ਅਨਿਯਮਿਤ ਸਪਲਾਈ ਕਾਰਨ ਜਲੰਧਰ ਆਧਾਰਿਤ ਇੰਡਸਟਰੀ ਦਾ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ, ਲਾਗਤ ਵੱਧ ਰਹੀ ਹੈ ਅਤੇ ਉਦਯੋਗਾਂ ਸਾਹਮਣੇ ਆਰਥਿਕ ਨੁਕਸਾਨ ਦਾ ਸੰਕਟ ਖੜ੍ਹਾ ਹੋ ਗਿਆ ਹੈ। ਸਪੋਰਟਸ ਗੁੱਡਜ਼, ਹੈਂਡ ਟੂਲਜ਼, ਇੰਜੀਨੀਅਰਿੰਗ ਅਤੇ ਹੋਰ ਐਮ.ਐਸ.ਐਮ.ਈ. ਉਦਯੋਗਾਂ ‘ਤੇ ਇਸ ਦਾ ਸਿੱਧਾ ਅਸਰ ਪੈ ਰਿਹਾ ਹੈ। ਭਾਜਪਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਨੈਸ਼ਨਲ ਐਨਰਜੀ ਐਕਸਚੇਂਜ ਅਤੇ ਕੇਂਦਰੀ ਪੂਲ ਤੋਂ ਲੋੜ ਅਨੁਸਾਰ ਪ੍ਰਚੁਰ ਮਾਤਰਾ ’ਚ ਬਿਜਲੀ ਖਰੀਦ ਕੇ ਜਲੰਧਰ ਦੀ ਇੰਡਸਟਰੀ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਬਿਨਾਂ ਪਹਿਲਾਂ ਸੂਚਨਾ ਦਿੱਤੇ ਕੀਤੀ ਜਾਣ ਵਾਲੀ ਬਿਜਲੀ ਕਟੌਤੀ ਬੰਦ ਕੀਤੀ ਜਾਵੇ, ਉਦਯੋਗਿਕ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਵੋਲਟੇਜ ਫਲਕਚੂਏਸ਼ਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ।
ਪਿਛਲੀ ਖ਼ਬਰ ਵਰਕਸ਼ਾਪ ਚੌਕ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, 3 ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹੇ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਹੋਈ 8

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।