06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਯੂਨੀਵਰਸਿਟੀ ਕਾਲਜ ’ਚ ‘ਜਸ਼ਨ-ਏ-ਆਗਾਜ਼’ ਨੇ ਬੰਨ੍ਹਿਆ ਰੰਗ

ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਵਿੱਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਜਸ਼ਨ-ਏ-ਆਗਾਜ਼’ ਸਮਾਗਮ ਕਰਵਾਇਆ ਗਿਆ। ਕਾਲਜ ਦੇ ਓ.

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਵਿੱਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਜਸ਼ਨ-ਏ-ਆਗਾਜ਼’ ਸਮਾਗਮ ਕਰਵਾਇਆ ਗਿਆ। ਕਾਲਜ ਦੇ ਓ.ਐਸ.ਡੀ. ਪ੍ਰੋ. (ਡਾ.) ਨਵਜੋਤ ਦੀ ਅਗਵਾਈ ਅਤੇ ਸੁਚੱਜੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਵਿੱਚ ਨਵੇਂ ਵਿਦਿਆਰਥੀਆਂ ਦਾ ਉਤਸ਼ਾਹ, ਕਲਾ ਅਤੇ ਆਤਮ-ਵਿਸ਼ਵਾਸ ਦੇਖਣ ਨੂੰ ਮਿਲਿਆ। ਸਮਾਗਮ ਵਿੱਚ ਪੀ.ਪੀ.ਆਰ. ਮਾਰਕੀਟ, ਜਲੰਧਰ ਦੇ ਪ੍ਰਧਾਨ ਸ੍ਰੀ ਜੀ. ਐੱਸ. ਰਾਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ‘ਜਸ਼ਨ-ਏ-ਆਗਾਜ਼’ ਦੌਰਾਨ ਵਿਦਿਆਰਥੀਆਂ ਨੇ ਸੰਗੀਤ, ਡਾਂਸ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਵੱਖ-ਵੱਖ ਟੈਲੈਂਟ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਇਹ ਸਾਬਤ ਕੀਤਾ ਕਿ ਨਵੀਂ ਪੀੜ੍ਹੀ ਕੋਲ ਸਿਰਫ਼ ਸੁਪਨੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਹਕੀਕਤ ਵਿੱਚ ਬਦਲਣ ਦਾ ਹੌਸਲਾ ਵੀ ਹੈ । ਇਸ ਮੌਕੇ ਮੈਨੇਜਮੈਂਟ ਦੀ ਵਿਦਿਆਰਥਣ ਕਨਿਕਾ ਨੂੰ ‘ਮਿਸ ਫ੍ਰੈਸ਼ਰ’ ਅਤੇ ਬੀਕਾਮ ਦੇ ਵਿਦਿਆਰਥੀ ਗਗਨਦੀਪ ਸਿੰਘ ਨੂੰ ‘ਮਿਸਟਰ ਫ੍ਰੈਸ਼ਰ’ ਚੁਣਿਆ ਗਿਆ । ਮੁੱਖ ਮਹਿਮਾਨ ਸ੍ਰੀ ਜੀ. ਐੱਸ. ਰਾਜਾ ਨੇ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਜੀਵਨ ਸਿਰਫ਼ ਡਿਗਰੀ ਹਾਸਲ ਕਰਨ ਦਾ ਸਮਾਂ ਨਹੀਂ, ਬਲਕਿ ਸ਼ਖ਼ਸੀਅਤ ਨਿਰਮਾਣ, ਹੁਨਰ ਵਿਕਾਸ ਅਤੇ ਆਪਣੇ ਸੁਪਨਿਆਂ ਨੂੰ ਦਿਸ਼ਾ ਦੇਣ ਦਾ ਮਹੱਤਵਪੂਰਨ ਪੜਾਅ ਹੈ। ਇਸ ਮੌਕੇ ਪ੍ਰੋ. (ਡਾ.) ਨਵਜੋਤ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਪਰਿਵਾਰ ਵਿੱਚ ਸ਼ਾਮਿਲ ਹੋਣਾ ਉਨ੍ਹਾਂ ਲਈ ਇੱਕ ਨਵੇਂ ਸਫ਼ਰ ਦੀ ਸ਼ੁਰੂਆਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਲੀਡਰਸ਼ਿਪ, ਸੰਚਾਰ-ਕਲਾ, ਰਚਨਾਤਮਕਤਾ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਵਰਗੇ ਗੁਣ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 2 ਮੋਟਰਸਾਈਕਲਾਂ ਦੀ ਆਪਸ ’ਚ ਭਿਆਨਕ ਟੱਕਰ ਅਗਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਬਣੀ ਸਰਕਾਰ ‘ਬਦਲਾਖੋਰੀ’ ’ਤੇ ਉੱਤਰੀ-ਗੜ੍ਹਦੀਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।