ਏਕਤਾ ਵਿਹਾਰ ’ਚ 15 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ
ਜਲੰਧਰ, 5 ਸਤੰਬਰ (ਸ਼ਿਵ)-ਵਾਰਡ ਨੰਬਰ 57 ਅਧੀਨ ਆਉਂਦੇ ਇਕਤਾ ਵਿਹਾਰ ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਦੇ ਮਕਸਦ ਨਾਲ ਅੱਜ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਇਸ ਟਿਊਬਵੈੱਲ ਦਾ ਉਦਘਾਟਨ ਕੌਂਸਲਰ ਸ੍ਰੀਮਤੀ ਕਵਿਤਾ ਸੇਠ ਦੇ ਪਤੀ ਸੌਰਭ ਸੇਠ ਵਲੋਂ ਕੀਤਾ ਗਿਆ।
ਅਜੀਤ ਡੈਸਕ
06-09-2026