06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲੰਬੀ ਉਡੀਕ ਤੋਂ ਬਾਅਦ ਧੋਗੜੀ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਦੁਕਾਨਦਾਰਾਂ ਤੇ ਰਾਹਗੀਰਾਂ ਦੀ ਮੰਗ ਹੋਈ ਪੂਰੀ

ਮਕਸੂਦਾਂ, 5 ਸਤੰਬਰ (ਸੌਰਵ ਮਹਿਤਾ)-ਪਿਛਲੇ ਕਈ ਸਾਲਾਂ ਤੋਂ ਧੋਗੜੀ ਰੋਡ ਦੇ ਨਿਰਮਾਣ ਦੀ ਉਡੀਕ ਕਰ ਰਹੇ ਇਲਾਕਾ ਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਹੁਣ ਵੱਡੀ ਰਾਹਤ ਮਿਲਣ ਜਾ ਰਹੀ ਹੈ। ਲੰਬੇ ਸਮੇਂ ਤੋਂ ਖ਼ਸਤਾ ਹਾਲਤ ਵਿੱਚ ਪਈ ਇਸ ਸੜਕ ਕਾਰਨ ਜਿੱਥੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉੱਥੇ ਸੜਕ ਕਿਨਾਰੇ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਸੀ।

ਧੋਗੜੀ ਰੋਡ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਂਦੇ ਹੋਏ ਕੁਲਦੀਪ ਸਿੰਘ ਲੁਬਾਣਾ। 06-09-2026
ਮਕਸੂਦਾਂ, 5 ਸਤੰਬਰ (ਸੌਰਵ ਮਹਿਤਾ)-ਪਿਛਲੇ ਕਈ ਸਾਲਾਂ ਤੋਂ ਧੋਗੜੀ ਰੋਡ ਦੇ ਨਿਰਮਾਣ ਦੀ ਉਡੀਕ ਕਰ ਰਹੇ ਇਲਾਕਾ ਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਹੁਣ ਵੱਡੀ ਰਾਹਤ ਮਿਲਣ ਜਾ ਰਹੀ ਹੈ। ਲੰਬੇ ਸਮੇਂ ਤੋਂ ਖ਼ਸਤਾ ਹਾਲਤ ਵਿੱਚ ਪਈ ਇਸ ਸੜਕ ਕਾਰਨ ਜਿੱਥੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉੱਥੇ ਸੜਕ ਕਿਨਾਰੇ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਸੀ। ਲੋਕਾਂ ਵੱਲੋਂ ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਕਈ ਵਾਰ ਇਸ ਸੜਕ ਦੇ ਨਿਰਮਾਣ ਦੀ ਮੰਗ ਉਠਾਈ ਗਈ, ਪਰੰਤੂ ਇਹ ਮਸਲਾ ਹੱਲ ਨਹੀਂ ਹੋ ਸਕਿਆ। ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੌਂਸਲਰ ਦੇ ਪਤੀ ਕੁਲਦੀਪ ਸਿੰਘ ਲੁਬਾਣਾ ਵੱਲੋਂ ਮਾਮਲਾ ਉੱਚ ਪੱਧਰ ਤੱਕ ਪਹੁੰਚਾਇਆ ਗਿਆ। ਇਸ ਉਪਰੰਤ ਵਿਧਾਇਕ ਬਲਕਾਰ ਸਿੰਘ, ਜਲੰਧਰ ਨਾਰਥ ਦੇ ਹਲਕਾ ਇੰਚਾਰਜ ਅਤੇ ਮੇਅਰ ਵਿਨੀਤ ਧੀਰ ਅਤੇ ਕੁਲਦੀਪ ਸਿੰਘ ਲੁਬਾਣਾ ਵੱਲੋਂ ਧੋਗੜੀ ਰੋਡ ਦਾ ਮੁਆਇਨਾ ਕਰਕੇ ਲੋਕਾਂ ਦੀ ਸਮੱਸਿਆ ਦਾ ਜਾਇਜ਼ਾ ਲਿਆ ਗਿਆ। ਲੋਕਾਂ ਦੀ ਮੰਗ ਨੂੰ ਜਾਇਜ਼ ਮੰਨਦਿਆਂ ਸੜਕ ਦੇ ਨਿਰਮਾਣ ਲਈ ਟੈਂਡਰ ਦੀ ਪ੍ਰਕਿਰਿਆ ਪੂਰੀ ਕਰਵਾਈ ਗਈ ਅਤੇ ਹੁਣ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਲੁਬਾਣਾ ਨੇ ਕਿਹਾ ਕਿ ਧੋਗੜੀ ਰੋਡ ਉਨ੍ਹਾਂ ਦੇ ਆਪਣੇ ਇਲਾਕੇ ਦੀ ਅਹਿਮ ਸੜਕ ਹੈ ਅਤੇ ਇੱਥੋਂ ਦੇ ਦੁਕਾਨਦਾਰ ਲੰਬੇ ਸਮੇਂ ਤੋਂ ਇਸ ਦੇ ਨਿਰਮਾਣ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੜਕ ਦਾ ਨਿਰਮਾਣ ਉਨ੍ਹਾਂ ਦੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਵਾਉਣ ਲਈ ਉਹ ਖੁਦ ਨਿਗਰਾਨੀ ਰੱਖਣਗੇ, ਤਾਂ ਜੋ ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕੇ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਵਿੱਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਏਕਤਾ ਵਿਹਾਰ ’ਚ 15 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।