07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਇਸਸਤਰੀ ਅਕਾਲੀ ਦਲ ਵਲੋਂ ਨਿਊ ਜੋਗਿੰਦਰ ਨਗਰ ਵਿਖੇ ਰਣਜੀਤ ਸਿੰਘ ਰਾਣਾ ਦਾ ਸਨਮਾਨ

ਚੁਗਿੱਟੀ/ਜੰਡੂ ਸਿੰਘਾ, 6 ਸਤੰਬਰ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬੀ ਲਖਵਿੰਦਰ ਕੌਰ ਜੋਗਿੰਦਰ ਨਗਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਿਹਨਤੀ ਆਗੂ ਅਤੇ ਵਫ਼ਾਦਾਰੀ ਨਾਲ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣ ਵਾਲੇ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ‘ਤੇ ਮੁਹੱਲਾ ਨਿਊ ਜੋਗਿੰਦਰ ਨਗਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਮਿਲ ਹੋਏ।

ਅਜੀਤ ਡੈਸਕ 07-09-2026
ਚੁਗਿੱਟੀ/ਜੰਡੂ ਸਿੰਘਾ, 6 ਸਤੰਬਰ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬੀ ਲਖਵਿੰਦਰ ਕੌਰ ਜੋਗਿੰਦਰ ਨਗਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਿਹਨਤੀ ਆਗੂ ਅਤੇ ਵਫ਼ਾਦਾਰੀ ਨਾਲ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣ ਵਾਲੇ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਏ ਜਾਣ ‘ਤੇ ਮੁਹੱਲਾ ਨਿਊ ਜੋਗਿੰਦਰ ਨਗਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਮਿਲ ਹੋਏ। ਉਨ੍ਹਾਂ ਨੇ ਰਾਣਾ ਨੂੰ ਪਾਰਟੀ ਹਾਈਕਮਾਂਡ ਵੱਲੋਂ ਦਿੱਤੀ ਵੱਡੀ ਜ਼ਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਰਾਣਾ ਸ਼੍ਰੋਮਣੀ ਅਕਾਲੀ ਦਲ ਦੇ ਹਰ ਪਲੇਟਫਾਰਮ ‘ਤੇ ਆਪਣੇ ਸਾਥੀਆਂ ਸਮੇਤ ਹਮੇਸ਼ਾ ਦ੍ਰਿੜਤਾ ਨਾਲ ਪਹਿਰਾ ਦੇ ਕੇ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਹਾਲਾਤ ਨਾਜ਼ੁਕ ਬਣਾ ਦਿੱਤੇ ਹਨ। ਉਨ੍ਹਾਂ ਨੇ ਨੌਜਵਾਨ ਸਿੱਖ ਆਗੂ ਮੋਹਨਜੀਤ ਸਿੰਘ ‘ਤੇ ਹੋਏ ਅਣਮਨੁੱਖੀ ਤਸ਼ੱਦਦ ਨੂੰ ਸਰਕਾਰ ਦੀ ਧੱਕੇਸ਼ਾਹੀ ਦਾ ਸਭ ਤੋਂ ਵੱਡਾ ਕਲੰਕ ਦੱਸਿਆ। ਇਸ ਮੌਕੇ ਰਣਜੀਤ ਸਿੰਘ ਰਾਣਾ ਦਾ ਸਨਮਾਨ ਕਰਨ ਵਾਲਿਆਂ ਵਿੱਚ ਬਾਬਾ ਸੁਖਵਿੰਦਰ ਸਿੰਘ ਆਕਾਲ ਅਕੈਡਮੀ, ਭਜਨ ਲਾਲ ਚੌਪੜਾ ਪ੍ਰਧਾਨ ਐਸ.ਸੀ. ਵਿੰਗ, ਮਨਜੀਤ ਸਿੰਘ ਟਰਾਂਸਪੋਰਟ, ਗੁਰਬਚਨ ਸਿੰਘ ਮੱਕੜ, ਜਗਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ ਰਾਜ, ਪਲਵਿੰਦਰ ਸਿੰਘ ਭਾਟੀਆ, ਦਲਜੀਤ ਸਿੰਘ, ਵਿਜੈ ਕੁਮਾਰ, ਬੀਬੀ ਪਰਮਿੰਦਰ ਕੌਰ, ਬੀਬੀ ਊਸ਼ਾ ਰਾਣੀ, ਮੋਹਨ ਸਿੰਘ, ਫੁੰਮਣ ਸਿੰਘ, ਜਸਵੀਰ ਸਿੰਘ ਦਕੋਹਾ, ਸੁਰਿੰਦਰ ਪਾਲ ਸਿੰਘ ਪੱਪਾ, ਬਿਕਰਮਜੀਤ ਸਿੰਘ ਔਲਖ, ਜਗਦੀਸ਼, ਮਹਿੰਦਰ ਲਾਲ, ਮਨਪ੍ਰੀਤ ਚੌਪੜਾ, ਗੁਰਮਿੰਦਰ ਸਿੰਘ, ਸਤਿੰਦਰ ਸਿੰਘ ਪੀਤਾ, ਹਰਬੰਸ ਲਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੇਗੀ ਭਾਜਪਾ, ਮੋਦੀ ਦੇ ਜਨਮ ਦਿਨ ’ਤੇ ਸੇਵਾ ਦਾ ਸੰਕਲਪ - ਅਸ਼ੋਕ ਸਰੀਨ ਹਿੱਕੀ ਅਗਲੀ ਖ਼ਬਰ ਬੀ.ਐਨ.ਆਈ. ਐਲਪਸ ਨੇ ਬਿਰਧ ਆਸ਼ਰਮ ਨੂੰ ਦਿੱਤਾ ਫਰਿੱਜ, ਏ.ਸੀ., ਵਾਟਰ ਫਿਲਟਰ ਤੇ ਆਰਥਿਕ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।