08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅੱਖਾਂ ਦਾਨ ਕਰਕੇ ਕਿਸੇ ਦੀ ਹਨੇਰੀ ਜ਼ਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ-ਡਾ. ਰਾਜੇਸ਼ ਗਰਗ ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ‘ਕੌਮੀ ਅੱਖਾਂ ਦਾਨ ਪੰਦ੍ਹਰਵਾੜੇ’ ਦੌਰਾਨ ਮਰੀਜ਼ਾਂ ਦੀ ਜਾਂਚ

ਜਲੰਧਰ, 7 ਸਤੰਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ 41ਵਾਂ ਕੌਮੀ ਅੱਖਾਂ ਦਾਨ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦ੍ਹਰਵਾੜੇ ਦੌਰਾਨ ਸੋਮਵਾਰ ਨੂੰ ਸਿਵਲ ਸਰਜਨ ਡਾ.

ਅਜੀਤ ਡੈਸਕ 08-09-2026
ਜਲੰਧਰ, 7 ਸਤੰਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ 41ਵਾਂ ਕੌਮੀ ਅੱਖਾਂ ਦਾਨ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦ੍ਹਰਵਾੜੇ ਦੌਰਾਨ ਸੋਮਵਾਰ ਨੂੰ ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ਆਈ ਮੋਬਾਈਲ ਯੂਨਿਟ ਸਿਵਲ ਹਸਪਤਾਲ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਅਤੇ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ । ਇਸ ਮੌਕੇ ਅੱਖਾਂ ਦਾਨ ਕਰਨ ਬਾਰੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਤੇ ਇਨ੍ਹਾਂ ’ਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ’ਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜ਼ਿੰਦਗੀ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ’ਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਡਾ. ਗੁਰਪ੍ਰੀਤ ਕੌਰ ਐੱਸ.ਐੱਮ.ਓ. ਆਈ ਮੋਬਾਈਲ ਯੂਨਿਟ ਨੇ ਕਿਹਾ ਕਿ ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਮੌਤ ਤੋਂ ਬਾਅਦ 4 ਤੋਂ 6 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ । ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜੂਡੋ ’ਚੋਂ ਨਹਿਰੂ ਗਾਰਡਨ ਸਕੂਲ ਨੇ 7 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਸੁਸ਼ੀਲ ਰਿੰਕੂ ਵਲੋਂ ਕੈਨੇਡਾ ’ਚ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।