09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਿੱਲੀ ’ਚ 5 ਮੰਜ਼ਿਲਾ ਇਮਾਰਤ ਡਿਗਣ ਤੋਂ ਬਾਅਦ ਜਲੰਧਰ ਦੀਆਂ ਕਈ ਖ਼ਸਤਾ ਇਮਾਰਤਾਂ ’ਤੇ ਵੀ ਉੱਠੇ ਸਵਾਲ

ਜਲੰਧਰ, 8 ਸਤੰਬਰ (ਸ਼ਿਵ)-ਦਿੱਲੀ ਵਿਚ ਹਾਲ ਹੀ ਵਿਚ 5 ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਨੇ ਜਿੱਥੇ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ, ਉੱਥੇ ਹੀ ਜਲੰਧਰ ਸ਼ਹਿਰ ਵਿੱਚ ਮੌਜੂਦ ਪੁਰਾਣੀਆਂ, ਖਸਤਾ ਹਾਲਤ ਅਤੇ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਬਣੀਆਂ ਇਮਾਰਤਾਂ ਨੂੰ ਲੈ ਕੇ ਵੀ ਲੋਕਾਂ ’ਚ ਚਿੰਤਾ ਵਧ ਗਈ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਅਜਿਹੀਆਂ ਇਮਾਰਤਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਅਜੀਤ ਡੈਸਕ 09-09-2026

ਜਲੰਧਰ, 8 ਸਤੰਬਰ (ਸ਼ਿਵ)-ਦਿੱਲੀ ਵਿਚ ਹਾਲ ਹੀ ਵਿਚ 5 ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਨੇ ਜਿੱਥੇ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ ਹਨ, ਉੱਥੇ ਹੀ ਜਲੰਧਰ ਸ਼ਹਿਰ ਵਿੱਚ ਮੌਜੂਦ ਪੁਰਾਣੀਆਂ, ਖਸਤਾ ਹਾਲਤ ਅਤੇ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਬਣੀਆਂ ਇਮਾਰਤਾਂ ਨੂੰ ਲੈ ਕੇ ਵੀ ਲੋਕਾਂ ’ਚ ਚਿੰਤਾ ਵਧ ਗਈ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਅਜਿਹੀਆਂ ਇਮਾਰਤਾਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ਼ਹਿਰ ਦੇ ਕਈ ਇਲਾਕਿਆਂ ’ਚ ਦਹਾਕਿਆਂ ਪੁਰਾਣੀਆਂ ਇਮਾਰਤਾਂ ਅੱਜ ਵੀ ਮੌਜੂਦ ਹਨ। ਇਨ੍ਹਾਂ ’ ਚੋਂ ਕਈ ਇਮਾਰਤਾਂ ਦੀ ਹਾਲਤ ਕਾਫ਼ੀ ਖਸਤਾ ਦੱਸੀ ਜਾਂਦੀ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਤੋਂ ਖ਼ਤਰਾ ਹੋਰ ਵਧ ਜਾਂਦਾ ਹੈ। ਲੋਕਾਂ ਵਲੋਂ ਸਮੇਂ-ਸਮੇਂ ’ਤੇ ਨਗਰ ਨਿਗਮ ਕੋਲ ਅਜਿਹੀਆਂ ਇਮਾਰਤਾਂ ਸੰਬੰਧੀ ਸ਼ਿਕਾਇਤਾਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ, ਪਰ ਲੋਕਾਂ ਦਾ ਦੋਸ਼ ਹੈ ਕਿ ਕਈ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਨਹੀਂ ਹੋ ਰਹੀ। ਪਿਛਲੇ ਸਾਲ ਬਰਸਾਤਾਂ ਦੌਰਾਨ ਮਹਿੰਦਰੂ ਮੁਹੱਲਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਕੁਝ ਪੁਰਾਣੀਆਂ ਇਮਾਰਤਾਂ ਦੇ ਹਿੱਸੇ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਨ੍ਹਾਂ ਘਟਨਾਵਾਂ ਦੌਰਾਨ ਕਈ ਲੋਕ ਵਾਲ-ਵਾਲ ਬਚੇ ਸਨ। ਇਸ ਦੇ ਬਾਵਜੂਦ ਸ਼ਹਿਰ ਵਿੱਚ ਅਜਿਹੀਆਂ ਹੋਰ ਖਸਤਾ ਇਮਾਰਤਾਂ ਦੀ ਵਿਆਪਕ ਜਾਂਚ ਨਾ ਹੋਣ ਕਾਰਨ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿਹੜੀਆਂ ਪੁਰਾਣੀਆਂ ਇਮਾਰਤਾਂ ਆਸ-ਪਾਸ ਰਹਿਣ ਵਾਲੇ ਲੋਕਾਂ ਜਾਂ ਰਾਹਗੀਰਾਂ ਲਈ ਖ਼ਤਰਾ ਬਣ ਚੁੱਕੀਆਂ ਹਨ, ਉਨ੍ਹਾਂ ਦੀ ਪਛਾਣ ਕਰਕੇ ਨਗਰ ਨਿਗਮ ਵਲੋਂ ਮਾਲਕਾਂ ਨੂੰ ਨੋਟਿਸ ਜਾਰੀ ਕਰਨੇ ਚਾਹੀਦੇ ਹਨ ਅਤੇ ਲੋੜ ਪੈਣ ’ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ ਕਈ ਅਜਿਹੀਆਂ ਇਮਾਰਤਾਂ ਵੀ ਹੋਣ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ, ਜਿਨ੍ਹਾਂ ’ਚ ਨਿਰਮਾਣ ਦੌਰਾਨ ਬਿਲਡਿੰਗ ਬਾਈਲਾਜ਼ ਦੀ ਪਾਲਣਾ ਨਹੀਂ ਕੀਤੀ ਗਈ। ਕਈ ਮਾਮਲਿਆਂ ਵਿੱਚ ਇਮਾਰਤ ਦਾ ਨਕਸ਼ਾ ਪਾਸ ਕਰਵਾਉਂਦੇ ਸਮੇਂ ਬੇਸਮੈਂਟ ਨੂੰ ਪਾਰਕਿੰਗ ਲਈ ਦਰਸਾਇਆ ਜਾਂਦਾ ਹੈ, ਪਰ ਬਾਅਦ ਵਿੱਚ ਇਨ੍ਹਾਂ ਬੇਸਮੈਂਟਾਂ ’ਚ ਹੀ ਵਪਾਰਕ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਤੰਗ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਬਣੀਆਂ ਵੱਡੀਆਂ ਵਪਾਰਕ ਇਮਾਰਤਾਂ ਵੀ ਚਿੰਤਾ ਦਾ ਵਿਸ਼ਾ ਹਨ। ਅਜਿਹੇ ਇਲਾਕਿਆਂ ’ਚ ਜੇਕਰ ਕਿਸੇ ਇਮਾਰਤ ਦਾ ਹਿੱਸਾ ਡਿੱਗਦਾ ਹੈ ਜਾਂ ਅੱਗ ਲੱਗਣ ਵਰਗੀ ਘਟਨਾ ਵਾਪਰਦੀ ਹੈ ਤਾਂ ਰਾਹਗੀਰਾਂ ਅਤੇ ਦੁਕਾਨਦਾਰਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਬਰਸਾਤਾਂ ਦੌਰਾਨ ਵੀ ਕਮਜ਼ੋਰ ਅਤੇ ਗੈਰ-ਮਿਆਰੀ ਨਿਰਮਾਣ ਵਾਲੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵਪਾਰਕ ਅਤੇ ਬਹੁ-ਮੰਜ਼ਿਲਾ ਇਮਾਰਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕਰਨਾ ਬਹੁਤ ਜ਼ਰੂਰੀ ਹੈ। ਖਾਸ ਕਰਕੇ ਫਾਇਰਬ੍ਰਿਗੇਡ ਵਿਭਾਗ ਵਲੋਂ ਇਨ੍ਹਾਂ ਇਮਾਰਤਾਂ ’ਚ ਅੱਗ ਤੋਂ ਬਚਾਅ ਲਈ ਲਗਾਏ ਗਏ ਉਪਕਰਨਾਂ, ਐਮਰਜੈਂਸੀ ਰਸਤੇ, ਫਾਇਰ ਸੇਫਟੀ ਪ੍ਰਬੰਧਾਂ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਦਾ ਦੋਸ਼ ਹੈ ਕਿ ਜਲੰਧਰ ਵਿੱਚ ਲੰਬੇ ਸਮੇਂ ਤੋਂ ਕਈ ਇਮਾਰਤਾਂ ਦੀ ਵਿਆਪਕ ਅਤੇ ਨਿਯਮਤ ਜਾਂਚ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਹੋ ਰਿਹਾ। ਇਸ ਕਾਰਨ ਇਹ ਪਤਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ ਕਿ ਕਿਹੜੀ ਇਮਾਰਤ ਲੋਕਾਂ ਲਈ ਖ਼ਤਰਾ ਬਣ ਚੁੱਕੀ ਹੈ ਅਤੇ ਕਿਹੜੀ ਇਮਾਰਤ ’ਚ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਹੋ ਰਹੀ ਹੈ। ਦਿੱਲੀ ਦੀ ਘਟਨਾ ਤੋਂ ਬਾਅਦ ਜਲੰਧਰ ’ਚ ਵੀ ਹੁਣ ਇਹ ਮੰਗ ਉੱਠ ਰਹੀ ਹੈ ਕਿ ਨਗਰ ਨਿਗਮ ਨੂੰ ਸ਼ਹਿਰ ਦੀਆਂ ਸਾਰੀਆਂ ਪੁਰਾਣੀਆਂ ਅਤੇ ਖਸਤਾ ਇਮਾਰਤਾਂ ਦਾ ਸਰਵੇ ਕਰਵਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਿਨਾਂ ਮਨਜ਼ੂਰੀ ਜਾਂ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਬਣੀਆਂ ਇਮਾਰਤਾਂ ਦੀ ਵੀ ਜਾਂਚ ਕੀਤੀ ਜਾਵੇ।

ਪਿਛਲੀ ਖ਼ਬਰ ਪੀ. ਐੱਲ. ਆਰ. ਐਸ. ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ, ਅੱਜ ਵੀ ਰਹੇਗੀ ਜਾਰੀ ਅਗਲੀ ਖ਼ਬਰ ਲੁਧਿਆਣਾ ’ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਭਾਜਪਾ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।