09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਲੰਧਰ, 8 ਸਤੰਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਾਇਜ਼ ਤੇ ਹੱਕੀ ਮੰਗਾਂ ਨਾ ਮੰਨੇ ਜਾਣ ’ਤੇ ਨਿੰਦਾ ਕੀਤੀ।

ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਾਇਜ਼ ਤੇ ਹੱਕੀ ਮੰਗਾਂ ਨਾ ਮੰਨੇ ਜਾਣ ’ਤੇ ਨਿੰਦਾ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਰਜਾਚਾਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਿੰਪਲ ਰਹੇਲਾ, ਸੁਭਾਸ਼ ਮੱਟੂ, ਡਰਾਈਵਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ, ਗੁਰਜੀਤ ਸਿੰਘ, ਸ਼ੁਭ ਪ੍ਰਕਾਸ਼ ਤੋਂ ਇਲਾਵਾ ਡਾ. ਗੁਰਮੀਤ ਸਿੰਘ ਤੇ ਹੋਰ ਦਰਜਾਚਾਰ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਯੋਗਾਸਨ ’ਚ ਸਪੋਰਟਸ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੱਛੀ ਮਾਰਕੀਟ ਨੇੜੇ ਸੱਟੇਬਾਜ਼ੀ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਪੁੱਜੀ ਤਾਂ ਦੁਕਾਨ ਬੰਦ ਕਰਕੇ ਚਲਾ ਗਿਆ ਦੁਕਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।