ਅੰਤਰਰਾਸ਼ਟਰੀ ਸਾਖਰਤਾ ਦਿਵਸ ਮੌਕੇ ਕੇ. ਐਮ. ਵੀ. ’ਚ ਸਮਾਗਮ
ਜਲੰਧਰ, 8 ਸਤੰਬਰ (ਜਸਪਾਲ ਸਿੰਘ)-ਕੰਨਿਆਂ ਮਹਾਂਵਿਦਿਆਲਿਆ (ਆਟੋਨੋਮਸ) ਵੱਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਨੂੰ ਸਮਰਪਿਤ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਨੇ ਵਿਦਿਆਰਥਣਾਂ ਨੂੰ ਛੋਟੇ, ਅਰਥਪੂਰਨ ਅਤੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਆਪਣੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ।
ਅਜੀਤ ਡੈਸਕ
09-09-2026