09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ੍ਰੀ ਚੰਦਰ ਸ਼ੇਖਰ ਨੂੰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ

ਜਲੰਧਰ, 8 ਸਤੰਬਰ (ਅ. ਬ.)

ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਅ.ਬ.)-ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਜਲੰਧਰ ਵੈੱਲਫੇਅਰ ਸੋਸਾਇਟੀ ਵਲੋਂ ਸਕੂਲ ਆਫ ਐਮੀਨੈਂਸ, ਲਾਡੋਵਾਲੀ ਰੋਡ, ਜਲੰਧਰ ਦੇ ਅੰਗਰੇਜ਼ੀ ਅਧਿਆਪਕ ਸ੍ਰੀ ਚੰਦਰਸ਼ੇਖਰ ਨੂੰ ‘ਸੰਤ ਭਗਵੰਤ ਸਿੰਘ ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੁਸਾਇਟੀ ਦੀ ਪ੍ਰਧਾਨ ਡਾ. ਸੁਸ਼ਮਾ ਚਾਵਲਾ ਅਤੇ ਸਕੱਤਰ ਸ਼੍ਰੀ ਸੁਰਿੰਦਰ ਸੈਣੀ ਵਲੋਂ ਪ੍ਰਦਾਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਡਾ. ਯੋਗੇਸ਼ ਕੁਮਾਰ ਨੇ ਕੀਤੀ, ਜਦਕਿ ਡਾ. ਸੁਸ਼ਮਾ ਚਾਵਲਾ ਦੀ ਨੁਮਾਇੰਦਗੀ ਡਾ. ਦੀਪਾਲੀ ਲੂਥਰਾ ਨੇ ਕੀਤੀ। ਇਸ ਮੌਕੇ ਸ਼੍ਰੀ ਸੁਰਿੰਦਰ ਸੈਣੀ ਨੇ ਸੰਤ ਭਗਵੰਤ ਸਿੰਘ ਦੀ ਪ੍ਰੇਰਣਾਦਾਇਕ ਜੀਵਨੀ ਅਤੇ ਉਨ੍ਹਾਂ ਦੇ ਉੱਚ ਵਿਚਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਐਵਾਰਡ ਪ੍ਰਾਪਤ ਕਰਨ ਉਪਰੰਤ ਸ਼੍ਰੀ ਚੰਦਰਸ਼ੇਖਰ ਨੇ ਆਪਣੇ ਆਪ ਨੂੰ ਵਡਭਾਗੀ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਤ ਭਗਵੰਤ ਸਿੰਘ ਦੇ ਉੱਚ ਆਦਰਸ਼ਾਂ ਨਾਲ ਜੁੜੇ ਇਸ ਵਿੱਦਿਅਕ ਅਦਾਰੇ ਵਿੱਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦੀ ਅਸਲ ਸਫਲਤਾ ਵਿਦਿਆਰਥੀਆਂ ਵਿੱਚ ਗਿਆਨ ਦੇ ਨਾਲ-ਨਾਲ ਚੰਗੇ ਸੰਸਕਾਰ, ਆਤਮ-ਵਿਸ਼ਵਾਸ ਅਤੇ ਇੱਕ ਮਜ਼ਬੂਤ ਸ਼ਖ਼ਸੀਅਤ ਦਾ ਨਿਰਮਾਣ ਕਰਨ ਵਿੱਚ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਯੋਗੇਸ਼ ਕੁਮਾਰ ਨੇ ਸ਼੍ਰੀ ਚੰਦਰਸ਼ੇਖਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਸ਼੍ਰੀਮਤੀ ਅਨੀਤਾ ਪੁਰੀ, ਸ਼੍ਰੀਮਤੀ ਰਾਧਿਕਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ, ਕਪੂਰਥਲਾ ਰੋਡ ਵਿਖੇ ਸ਼ਾਨਦਾਰ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਅੰਤਰਰਾਸ਼ਟਰੀ ਸਾਖਰਤਾ ਦਿਵਸ ਮੌਕੇ ਕੇ. ਐਮ. ਵੀ. ’ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।