ਕਾਮਰੇਡ ਅਜਮੇਰ ਸਿੰਘ ਸਮਰਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
ਜੰਡਿਆਲਾ ਮੰਜਕੀ, 8 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਭਾਰਤੀ ਕਮਿਊਨਿਸਟ ਪਾਰਟੀ (ਐਮਐਲ) ਨਿਊ ਡੈਮੋਕ੍ਰੇਸੀ ਪੰਜਾਬ ਰਾਜ ਕਮੇਟੀ ਦੇ ਸੀਨੀਅਰ ਆਗੂ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਾਬਕਾ ਪ੍ਰਧਾਨ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਸ਼ਰਧਾਂਜਲੀ ਸਮਾਗਮ ਪਿੰਡ ਸਮਰਾਏ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਸ਼
ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਹਾਜ਼ਰ ਲੋਕ।
09-09-2026
ਜੰਡਿਆਲਾ ਮੰਜਕੀ, 8 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਭਾਰਤੀ ਕਮਿਊਨਿਸਟ ਪਾਰਟੀ (ਐਮਐਲ) ਨਿਊ ਡੈਮੋਕ੍ਰੇਸੀ ਪੰਜਾਬ ਰਾਜ ਕਮੇਟੀ ਦੇ ਸੀਨੀਅਰ ਆਗੂ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਾਬਕਾ ਪ੍ਰਧਾਨ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਸ਼ਰਧਾਂਜਲੀ ਸਮਾਗਮ ਪਿੰਡ ਸਮਰਾਏ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸੀਪੀਆਈ(ਐਮਐਲ) ਨਿਊ ਡੈਮੋਕ੍ਰੇਸੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਸਰਦਾਰਾ ਸਿੰਘ ਮਾਹਲ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਾਮਰੇਡ ਸਮਰਾ ਦੇ ਤੁਰ ਜਾਣ ਨੂੰ ਇਨਕਲਾਬੀ ਲਹਿਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸੀ. ਪੀ. ਆਈ. (ਐਮਐਲ) ਨਿਊ ਡੈਮੋਕ੍ਰੇਸੀ ਦੇ ਸੂਬਾ ਆਗੂਆਂ ਕੁਲਵਿੰਦਰ ਸਿੰਘ ਵੜੈਚ, ਗੁਰਮੁਖ ਸਿੰਘ, ਆਰਐਮਪੀ ਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸੀਪੀਆਈ ਦੇ ਆਗੂ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਸੀਪੀਆਈ (ਐਮਐਲ) ਲਿਬਰੇਸ਼ਨ ਦੇ ਆਗੂ ਸੁਖਦਰਸ਼ਨ ਨੱਤ, ਸੀਪੀਆਈ (ਐਮਯੂ) ਦੇ ਆਗੂ ਕਿਰਨਜੀਤ ਸੇਖੋਂ,ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਅਦਾਰਾ ਲਾਲ ਪਰਚਮ ਦੇ ਮੁਖਤਿਆਰ ਪੂਹਲਾ, ਅਦਾਰਾ ਸੁਰਖ਼ ਲੀਹ ਦੇ ਪਾਵੇਲ ਕੁੱਸਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕਸ਼ਮੀਰ ਸਿੰਘ ਘੁੱਗਸ਼ੋਰ, ਨੌਜਵਾਨ ਭਾਰਤ ਸਭਾ ਦੇ ਮੰਗਲਜੀਤ ਪੰਡੋਰੀ ਆਦਿ ਨੇ ਕਿਹਾ ਕਿ ਕਾਮਰੇਡ ਅਜਮੇਰ ਨੇ ਸਾਰੀ ਜ਼ਿੰਦਗੀ ਗਲ ਸੜ ਚੁੱਕੇ ਲੁਟੇਰੇ ਨਿਜ਼ਾਮ ਨੂੰ ਮੁੱਢੋਂ ਤਬਦੀਲ ਕਰਕੇ ਲੁੱਟ ਖਸੁੱਟ,ਜਾਤਪਾਤ ਰਹਿਤ, ਧਰਮਨਿਰਪੱਖ ਅਤੇ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤੀ ਲੋਕਾਂ ਦੀ ਪੁੱਗਤ ਵਾਲੇ ਰਾਜ ਪ੍ਰਬੰਧ ਦੀ ਸਿਰਜਣਾ ਲਈ ਸੰਘਰਸ਼ ਕੀਤਾ। ਵੱਖ-ਵੱਖ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਵੀ ਮੰਚ ਤੋਂ ਪੜ੍ਹਕੇ ਸੁਣਾਏ ਗਏ। ਇਸ ਮੌਕੇ ਉਨ੍ਹਾਂ ਦੀ ਭਤੀਜੀ ਅਨੀਤਾ, ਡਾਕਟਰ ਯੋਗੀ ਦੱਤ, ਸੀਨੀਅਰ ਪੱਤਰਕਾਰ ਜਸਵੀਰ ਸਮਰ, ਬਲਜੀਤ ਬੱਲੀ, ਅਰੁਨਦੀਪ, ਰਾਮਿੰਦਰ ਸਿੰਘ ਪਟਿਆਲਾ, ਐਡਵੋਕੇਟ ਦਲਜੀਤ ਸਿੰਘ,ਬੂਟਾ ਸਿੰਘ ਮਹਿਮੂਦਪੁਰ ਪ੍ਰਗਟ ਸਿੰਘ ਜਾਮਾਰਾਏ , ਜਥੇਦਾਰ ਅਜਮੇਰ ਸਿੰਘ ਸਮਰਾ, ਹੰਸ ਰਾਜ ਪੱਬਵਾ,ਤੀਰਥ ਸਿੰਘ ਬਾਸੀ, ਅਮੋਲਕ ਸਿੰਘ, ਰਣਜੀਤ ਸਿੰਘ ਔਲਖ, ਸੰਤੋਖ ਸਿੰਘ ਸੰਧੂ,ਪਿੰਦਾ ਸਮਰਾ, ਤਰਸੇਮ ਸਿੰਘ ਜੰਡਿਆਲਾ, ਹਰਮੇਸ਼ ਲਾਲ ਸਟੇਟ ਐਵਾਰਡੀ, ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਕਾਰਕੁੰਨ ਹਾਜ਼ਰ ਸਨ।