09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਸ਼ਾਹਕੋਟ, 8 ਸਤੰਬਰ (ਸੁਖਦੀਪ ਸਿੰਘ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਸੰਬੰਧੀ ਤਿਆਰੀਆਂ ਨੂੰ ਲੈ ਕੇ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਮੂਹ ਆਪ੍ਰੇਟਰਾਂ ਤੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰੈੱਸ ਸਕੱਤਰ ਨਾਨਕ ਰਾਮ ਸ਼ਾਹਕੋਟ ਨੇ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ।

(Ã ਸਫਾ 5 ਦੀ ਬਾਕੀ Æ) 09-09-2026
ਸ਼ਾਹਕੋਟ, 8 ਸਤੰਬਰ (ਸੁਖਦੀਪ ਸਿੰਘ)-ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਸੰਬੰਧੀ ਤਿਆਰੀਆਂ ਨੂੰ ਲੈ ਕੇ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਮੂਹ ਆਪ੍ਰੇਟਰਾਂ ਤੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰੈੱਸ ਸਕੱਤਰ ਨਾਨਕ ਰਾਮ ਸ਼ਾਹਕੋਟ ਨੇ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਤਾਲਮੇਲ ਕਮੇਟੀ ਵਲੋਂ ਵੇਰਕਾ, ਜਲ ਸਪਲਾਈ, ਮਾਰਕਫੈੱਡ, ਸਿਵਲ ਗਨਮੈਨ/ਗਾਰਡ, ਪੀ.ਡਬਲਯੂ.ਡੀ., ਵੇਅਰਹਾਊਸ ਸਮੇਤ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਇਕੱਠਾ ਕਰਕੇ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਸਮੇਤ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਨਾਲ ਸਬੰਧਤ ਸਮੂਹ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ ਅਤੇ ਸਰਕਾਰ ਤੋਂ ਆਪਣੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਰਕੇਸ਼ ਕੁਮਾਰ, ਰਵਿੰਦਰ ਕੁਮਾਰ, ਜਗਮੀਤ ਸਿੰਘ, ਗੁਰਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਤਪੁਰ ਤੋਂ ਬਾਲੋਕੀ ਅਤੇ ਆਦਰਾਮਾਨ ਨੂੰ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਫੁਲਵਾੜੀ ਸਕੂਲ ਲੋਹੀਆਂ ਦੇ ਖੇਡ ਮੈਦਾਨਾਂ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਸਰਾ ਦਿਨ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।