ਨਸ਼ਾ ਤਸਕਰੀ ਦੇ ਜਾਲ ’ਚ ਨਾਬਾਲਗ ਵੀ ਫਸਿਆ
ਮਕਸੂਦਾਂ, 11 ਸਤੰਬਰ (ਸੌਰਵ ਮਹਿਤਾ)-ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਟ੍ਰੈਫ਼ਿਕ ਪੁਲਿਸ ਨਾਲ ਸਾਂਝੀ ਨਾਕਾਬੰਦੀ ਦੌਰਾਨ ਟਾਟਾ ਸਫਾਰੀ ਗੱਡੀ ’ਚ ਸਵਾਰ 3 ਵਿਅਕਤੀਆਂ ਨੂੰ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਦਕਿ ਇੱਕ ਨਾਬਾਲਗ ਨੂੰ ਵੀ ਐਪ੍ਰੀਹੈਂਡ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਕਸੂਦਾਂ, 11 ਸਤੰਬਰ (ਸੌਰਵ ਮਹਿਤਾ)-ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਟ੍ਰੈਫ਼ਿਕ ਪੁਲਿਸ ਨਾਲ ਸਾਂਝੀ ਨਾਕਾਬੰਦੀ ਦੌਰਾਨ ਟਾਟਾ ਸਫਾਰੀ ਗੱਡੀ ’ਚ ਸਵਾਰ 3 ਵਿਅਕਤੀਆਂ ਨੂੰ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਦਕਿ ਇੱਕ ਨਾਬਾਲਗ ਨੂੰ ਵੀ ਐਪ੍ਰੀਹੈਂਡ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ, ਡੀ.ਸੀ.ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਸਿਟੀ-1 ਮੁਖਤਿਆਰ ਰਾਏ ਅਤੇ ਏ.ਸੀ.ਪੀ. ਹੈੱਡਕੁਆਰਟਰ ਕਮ ਨਾਰਥ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਡਵੀਜ਼ਨ ਨੰਬਰ 1 ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਏ.ਐੱਸ.ਆਈ. ਸੁਰਜੀਤ ਸਿੰਘ ਅਤੇ ਪੁਲਿਸ ਟੀਮ ਵੱਲੋਂ 7 ਸਤੰਬਰ ਨੂੰ ਵੇਰਕਾ ਮਿਲਕ ਪਲਾਂਟ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਟਾਟਾ ਸਫਾਰੀ ਨੰਬਰ ਪੀ.ਬੀ.10-ਈ.ਸੀ.-2220 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ’ਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਗੱਡੀ ’ਚ ਸਵਾਰ ਵਿਅਕਤੀਆਂ ਦੀ ਪਛਾਣ ਹ ਰਗੁਰਦੀਪ ਸਿੰਘ ਉਰਫ਼ ਗੁਰੀ ਵਾਸੀ ਗੁਰਦਾਸਪੁਰ, ਸੁਖਬੀਰ ਕੁਮਾਰ ਉਰਫ਼ ਸੁੱਖਾ ਵਾਸੀ ਹੁਸ਼ਿਆਰਪੁਰ ਅਤੇ ਰੋਹਿਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ, ਜਦਕਿ ਚੌਥੇ ਸਵਾਰ ਦੀ ਪਛਾਣ ਪੁਲਿਸ ਵੱਲੋਂ ਨਾਬਾਲਗ ਵਜੋਂ ਦੱਸੀ ਗਈ ਹੈ। ਪੁਲਿਸ ਨੇ ਇਸ ਸਬੰਧੀ ਮੁਕੱਦਮਾ ਨੰਬਰ 295 ਮਿਤੀ 7 ਸਤੰਬਰ 2026, ਜੁਰਮ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 1 ਵਿਖੇ ਦਰਜ ਕੀਤਾ ਹੈ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਸੁਖਬੀਰ ਕੁਮਾਰ ਉਰਫ਼ ਸੁੱਖਾ ਅਤੇ ਰੋਹਿਤ ਹੁਸ਼ਿਆਰਪੁਰ ਦੇ ਥਾਣਾ ਮਾਡਲ ਟਾਊਨ ਵਿਖੇ ਦਰਜ ਮੁਕੱਦਮਾ ਨੰਬਰ 118 ਮਿਤੀ 3 ਸਤੰਬਰ 2026 ਵਿੱਚ ਵੀ ਵਾਂਟਿੰਡ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।